12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਅਬੋਹਰ ਦੇ ਖੰਡਾ ਚੌਕ ਵਿਖੇ ਲਗਾਈ 40 ਦਿਨਾਂ ਛਬੀਲ ਦੀ ਹੋਈ ਸਮਾਪਤੀ

ਅਜੀਤ ਡੈਸਕ 05-07-2026
ਅਬੋਹਰ, 4 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ’ਤੇ ਸਥਿਤ ਖੰਡਾ ਚੌਕ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਗੋਬਿੰਦਗੜ੍ਹ ਲਿੰਕ ਰੋਡ ਅਬੋਹਰ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 40 ਦਿਨਾਂ ਦੀ ਛਬੀਲ ਲਗਾਈ ਸੀ। ਜਿਸ ਦੀ ਅੱਜ ਸਮਾਪਤੀ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਕੀਤੀ ਗਈ। ਇਸ ਦੌਰਾਨ ਇਲਾਕੇ ਦੀਆਂ ਸਿੱਖ ਸੰਸਥਾਵਾਂ ਵਲੋਂ ਛਬੀਲ ਵਿਚ ਸੇਵਾ ਕਰਨ ਵਾਲੇ ਸੇਵਾਦਾਰਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਥੇਦਾਰ ਬਖ਼ਸ਼ੀਸ਼ ਸਿੰਘ ਜਾਮਣੀਆ ਅਤੇ ਗੁਰਵਿੰਦਰ ਸਿੰਘ ਵਿਪਨ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਗੋਬਿੰਦਗੜ੍ਹ ਲਿੰਕ ਰੋਡ ਅਬੋਹਰ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ 40 ਦਿਨਾਂ ਦੀ ਛਬੀਲ ਅਬੋਹਰ ਦੇ ਖੰਡਾ ਚੌਂਕ ਵਿਖੇ ਲਗਾਈ ਗਈ ਸੀ। ਜਿਸ ਦੀ ਖੰਡਾ ਚੌਂਕ ਵਿਖੇ ਸਮਾਪਤੀ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਕੀਤੀ ਗਈ। ਇਸ ਦੌਰਾਨ ਕਮੇਟੀ ਦੇ ਮੁੱਖ ਸੇਵਾਦਾਰ ਪਰਮਿੰਦਰ ਸਿੰਘ ਗਿੱਲ, ਬਾਬਾ ਗੁਰਦਾਸ ਸਿੰਘ, ਰਾਜੂ ਪੱਕੀ, ਸੁਰਿੰਦਰ ਸਿੰਘ ਚਲਾਣਾ, ਸੁਖਦੇਵ ਸਿੰਘ, ਸਾਹਿਲ, ਸੌਰਵ, ਕੁੰਦਨ ਲਾਲ, ਅੰਗਰੇਜ਼ ਸਿੰਘ, ਰਾਜ ਕੁਮਾਰ ਆਦਿ ਸੇਵਾਦਾਰਾਂ ਨੂੰ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਬਖ਼ਸ਼ੀਸ਼ ਸਿੰਘ ਜਾਮਣੀਆ, ਗੁਰਵਿੰਦਰ ਸਿੰਘ ਵਿਪਨ, ਦਵਿੰਦਰ ਸਿੰਘ ਵਾਹਲਾ, ਬਲਜੀਤ ਸਿੰਘ ਸੰਧੂ, ਮਾਸਟਰ ਕੁਲਵੰਤ ਰਾਏ ਕੰਤੀ, ਜੋਗਾ ਸਿੰਘ ਭੁੱਲਰ ਆਦਿ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਵਿਦਿਆਰਥੀਆਂ, ਸਟਾਫ਼ ਅਤੇ ਮੈਨੇਜਮੈਂਟ ਨੇ ਸਾਂਝੇ ਤੌਰ ’ਤੇ ਛਬੀਲ ਲਗਾਈ ਅਗਲੀ ਖ਼ਬਰ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।