12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਵਿਧਾਇਕ ਸਵਨਾ ਨੇ ਪਿੰਡ ਸੁਰੇਸ਼ ਵਾਲੀ ਅਤੇ ਬਹਿਕ ਖ਼ਾਸ ’ਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 05-07-2026
ਫ਼ਾਜ਼ਿਲਕਾ, 4 ਜੁਲਾਈ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਪਿੰਡ ਸੁਰੇਸ਼ ਵਾਲੀ ਅਤੇ ਪਿੰਡ ਬਹਿਕ ਖ਼ਾਸ ਵਿਖੇ ਲੋਕ ਮਿਲਣੀ ਦੌਰਾਨ ਗ਼ਰੀਬ ’ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਵਿਧਾਇਕ ਸਵਨਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਸਮੇਂ ਸਿਰ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੇ ਲੋਕ ਭਲਾਈ ਕਾਰਜ ਲਗਾਤਾਰ ਜਾਰੀ ਰਹਿਣਗੇ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਸ਼ਨ ਵੰਡ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਇਸ ਤੋਂ ਵਾਂਝਾ ਨਾ ਰਹੇ। ਇਸ ਮੌਕੇ ਸਰਪੰਚ ਸੁਧੀਰ ਕੁਮਾਰ, ਚੇਅਰਮੈਨ ਡਾ.ਓਮ ਸਿੰਘ, ਸਰਪੰਚ ਰਾਜ ਸਿੰਘ ਅਤੇ ਬਲਾਕ ਪ੍ਰਧਾਨ ਕਰਨ ਕੰਬੋਜ ਅਮਰੀਕ ਸਿੰਘ, ਸਰਪੰਚ ਮੇਹਰ ਸਿੰਘ, ਵੱਡੀ ਗਿਣਤੀ ਵਿਚ ਪਿੰਡ ਵਾਸੀ, ਪਾਰਟੀ ਆਗੂ ਅਤੇ ਵਲੰਟੀਅਰ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ‘ਸੇਵਾ ਪਖਵਾੜੇ’ ਤਹਿਤ ਮੁਫ਼ਤ ਐਨੀਮੀਆ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।