15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਵਿਧਾਇਕ ਸਵਨਾ ਨੇ 1.14 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਮੋਜ਼ਮ-ਤੇਜਾ ਰੁਹੇਲਾ ਸੜਕ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 06-07-2026

ਫ਼ਾਜ਼ਿਲਕਾ, 5 ਜੂਨ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ 1 ਕਰੋੜ 14 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਿੰਡ ਮੋਜ਼ਮ ਤੋਂ ਤੇਜਾ ਰੁਹੇਲਾ ਜਾਣ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਆਖਿਆ ਕਿ ਇਸ ਅਹਿਮ ਸੜਕ ਦੇ ਨਿਰਮਾਣ ਨਾਲ ਮੋਜ਼ਮ ਅਤੇ ਤੇਜਾ ਰੁਹੇਲਾ ਸਮੇਤ ਆਸ-ਪਾਸ ਦੇ ਕਈ ਪਿੰਡਾਂ ਦੇ ਲੋਕਾਂ ਨੂੰ ਆਉਣ-ਜਾਣ ਵਿਚ ਵੱਡੀ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਮੰਡੀਆਂ ਤੱਕ ਲੈ ਕੇ ਜਾਣ ਵਿਚ ਆ ਰਹੀਆਂ ਦਿੱਕਤਾਂ ਤੋਂ ਨਿਜਾਤ ਮਿਲੇਗੀ। ਇਸ ਦੌਰਾਨ ਪਿੰਡ ਵਾਸੀਆਂ ਨੇ ਵਿਧਾਇਕ ਸਵਨਾ ਵਲੋਂ ਕਰਵਾਏ ਜਾ  ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਪੁਰਸ਼ੋਤਮ ਤੇਜਾ ਰੁਹੇਲਾ, ਸਰਪੰਚ ਕੈਪਟਨ ਚੱਕ ਰੁਹੇਲਾ, ਸੀਨੀਅਰ ਆਗੂ ਹਰਮਿੰਦਰ ਸਿੰਘ ਬਰਾੜ, ਸੰਦੀਪ ਕੰਬੋਜ ਜੰਡਵਾਲਾ, ਪੂਰਵ ਸਰਪੰਚ ਬੱਗੂ ਸਿੰਘ, ਅੰਗਰੇਜ਼ ਸਿੰਘ ਤੇਜਾ ਰੁਹੇਲਾ, ਜੰਗੀਰ ਸਿੰਘ ਪੂਰਵ ਸਰਪੰਚ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ।

ਪਿਛਲੀ ਖ਼ਬਰ ਵਾਰਡ ਨੰਬਰ 5 ਤੋਂ ਅਕਾਲੀ ਦਲ ਦੀ ਉਮੀਦਵਾਰ ਸ਼ਸ਼ੀ ਅਨੇਜਾ 103 ਵੋਟਾਂ ’ਤੇ ਜੇਤੂ ਅਗਲੀ ਖ਼ਬਰ ਜਲਾਲਾਬਾਦ ਨਗਰ ਕੌਂਸਲ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।