07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸਵੀਪ ਟੀਮ ਨੇ ਪੈਨਸ਼ਨਰਜ਼ ਐਸੋਸੀਏਸ਼ਨ ਤੇ ਟੀਚਰਜ਼ ਕਲੱਬ ਅਬੋਹਰ ਦੇ ਮੈਂਬਰਾਂ ਨੂੰ ਐੱਸ.ਆਈ.ਆਰ. 2026 ਸੰਬੰਧੀ ਕੀਤਾ ਜਾਗਰੂਕ

ਅਜੀਤ ਡੈਸਕ 07-07-2026
ਫ਼ਾਜ਼ਿਲਕਾ, 6 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟਰੇਟ-ਕਮ-ਚੋਣ ਰਜਿਸਟਰੇਸ਼ਨ ਅਫ਼ਸਰ ਅਬੋਹਰ ਕਿਰਪਾਲ ਵੀਰ ਸਿੰਘ ਦੀ ਅਗਵਾਈ ਹੇਠ ਐੱਸ.ਆਈ.ਆਰ. 2026 ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਹਲਕਾ 81 ਅਬੋਹਰ ਦੀ ਸਵੀਪ ਟੀਮ ਦੇ ਨੋਡਲ ਅਫ਼ਸਰ ਅਜੈ ਛਾਬੜਾ ਅਤੇ ਟੀਮ ਮੈਂਬਰਾਂ ਮਹਾਵੀਰ ਟਾਂਕ, ਰਾਮ ਕੁਮਾਰ, ਮਨੋਜ ਸ਼ਰਮਾ ਤੇ ਅਭਿਜੀਤ ਵਧਵਾ ਵਲੋਂ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਨਿਰੀਖਣ ਮੁਹਿੰਮ ਦੇ ਅੰਤਰਗਤ ਟੀਚਰਜ਼ ਕਲੱਬ ਅਬੋਹਰ ਵਿਖੇ ਪੈਨਸ਼ਨਰਜ਼ ਐਸੋਸੀਏਸ਼ਨ ਅਬੋਹਰ ਅਤੇ ਟੀਚਰਜ਼ ਕਲੱਬ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਇਲਾਕੇ ਦੇ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ। ਸਵੀਪ ਟੀਮ ਦੇ ਨੋਡਲ ਅਫ਼ਸਰ ਅਜੈ ਕੁਮਾਰ ਛਾਬੜਾ ਨੇ ਹਾਜ਼ਰ ਪੈਨਸ਼ਨਰ ਸਾਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਖੇਤਰ ਦੇ ਸਬੰਧਿਤ ਬੀ.ਐਲ.ਓ.ਦਾ ਹਰ ਪੱਖੋਂ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਬੀ.ਐਲ.ਓਜ ਨੂੰ ਐੱਸ.ਆਈ.ਆਰ. ਗਣਨਾ ਫਾਰਮ ਭਰਨ ਅਤੇ ਆਮ ਲੋਕਾਂ ਨਾਲ ਤਾਲਮੇਲ ਸਥਾਪਿਤ ਕਰਨ ’ਚ ਸਹਾਇਤਾ ਕੀਤੀ ਜਾਵੇ, ਤਾਂ ਜੋ ਹਰੇਕ ਯੋਗ ਵੋਟਰ ਦਾ ਨਾਮ ਨਵੀਂ ਵੋਟਰ ਸੂਚੀ ਵਿਚ ਦਰਜ ਹੋ ਸਕੇ ਅਤੇ ਇੱਕ ਸਾਫ਼-ਸੁਥਰੀ ਵੋਟਰ ਲਿਸਟ ਤਿਆਰ ਕੀਤੀ ਜਾ ਸਕੇ। ਇਸ ਮੌਕੇ ਪੈਨਸ਼ਨਰਜ਼ ਐਸੋਸੀਏਸ਼ਨ ਅਬੋਹਰ ਦੇ ਪ੍ਰਧਾਨ ਦੇਵ ਸਿੰਘ ਖਹਿਰਾ ਅਤੇ ਟੀਚਰ ਕਲੱਬ ਅਬੋਹਰ ਦੇ ਪ੍ਰਧਾਨ ਸੰਜੀਵ ਕੁਮਾਰ ਨੇ ਵੀ ਇਲਾਕੇ ਦੇ ਸਮੂਹ ਵੋਟਰਾਂ ਨੂੰ ਇਸ ਮੁਹਿੰਮ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਆਪਣੇ ਬੂਥ ਦੇ ਬੀ.ਐਲ.ਓ. ਦਾ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ 28ਵੀਂ ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ ’ਚ ਇੰਪੀਰੀਅਲ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਜਿੱਤੇ 8 ਤਗਮੇ ਅਗਲੀ ਖ਼ਬਰ ਭਾਜਪਾ ਵਲੋਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜੈਅੰਤੀ ਸ਼ਰਧਾ ਤੇ ਸਨਮਾਨ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।