07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

28ਵੀਂ ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ ’ਚ ਇੰਪੀਰੀਅਲ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਜਿੱਤੇ 8 ਤਗਮੇ

ਅਜੀਤ ਡੈਸਕ 07-07-2026
ਅਬੋਹਰ, 6 ਜੁਲਾਈ (ਵਿਵੇਕ ਹੂੜੀਆ)-ਖੁਈਆਂ ਸਰਵਰ ਸਥਿਤ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਦੇ ਖਿਡਾਰੀਆਂ ਨੇ ਹੁਸ਼ਿਆਰਪੁਰ ਦੇ ਟਾਂਡਾ ਵਿਖੇ ਆਯੋਜਿਤ 28ਵੀਂ ਪੰਜਾਬ ਰਾਜ ਵੁਸ਼ੂ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸੂਬਾ ਪੱਧਰੀ ਮੁਕਾਬਲੇ ਵਿਚ ਸਖ਼ਤ ਟੱਕਰ ਦਿੰਦਿਆਂ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ 2 ਚਾਂਦੀ ਅਤੇ 6 ਕਾਂਸੀ ਦੇ ਮੈਡਲ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਾਇਆ। ਸਕੂਲ ਦੇ ਖਿਡਾਰੀਆਂ ਨੇ ਪੂਰੇ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਇਸ ਚੈਂਪੀਅਨਸ਼ਿਪ ਵਿਚ ਹਿੱਸਾ ਲਿਆ। ਖਿਡਾਰੀਆਂ ਦੀ ਇਸ ਵੱਡੀ ਸਫਲਤਾ ਦਾ ਸਿਹਰਾ ਉਨ੍ਹਾਂ ਦੀ ਦਿਨ-ਰਾਤ ਦੀ ਮਿਹਨਤ ਅਤੇ ਕੋਚ ਸ਼੍ਰੀ ਮਨਦੀਪ ਸਿੰਘ ਸਰਾਂ ਦੀ ਯੋਗ ਅਗਵਾਈ ਤੇ ਨਿਯਮਤ ਸਿਖਲਾਈ ਨੂੰ ਜਾਂਦਾ ਹੈ, ਜਿਨ੍ਹਾਂ ਦੀ ਬਦੌਲਤ ਬੱਚੇ ਸੂਬਾ ਪੱਧਰ ’ਤੇ ਇਹ ਮੁਕਾਮ ਹਾਸਲ ਕਰ ਸਕੇ ਹਨ। ਸਕੂਲ ਦੇ ਪ੍ਰਿੰਸੀਪਲ ਰਵੀ ਕੁਮਾਰ ਅਤੇ ਡਾਇਰੈਕਟਰ ਸੁਖਵਿੰਦਰ ਪਾਲ ਨੇ ਜੇਤੂ ਖਿਡਾਰੀਆਂ ਅਤੇ ਕੋਚ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਹਰ ਇਕ ਮੈਡਲ ਖਿਡਾਰੀਆਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਵਿਦਿਆਰਥੀ ਭਵਿੱਖ ਵਿਚ ਰਾਸ਼ਟਰੀ ਪੱਧਰ ’ਤੇ ਵੀ ਸਕੂਲ ਅਤੇ ਮਾਪਿਆਂ ਦਾ ਨਾਂ ਚਮਕਾਉਣਗੇ। ਇਸ ਮੌਕੇ ਸਮੂਹ ਸਕੂਲ ਸਟਾਫ਼ ਵਲੋਂ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੰਦਿਆਂ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।
ਪਿਛਲੀ ਖ਼ਬਰ ਬਿਜਲੀ ਸਪਲਾਈ ਦੇ ਕੱਟਾਂ ਨੇ ਲੋਕਾਂ ਦੇ ਕੱਢੇ ਤ੍ਰਾਹ, ਆਰਥਿਕ ਢਾਂਚਾ ਵਿਗੜਿਆ ਖਾਣ-ਪੀਣ ਦਾ ਸਾਮਾਨ ਬਚਾਉਣ ਲਈ ਲੋਕ ਜਨਰੇ... ਅਗਲੀ ਖ਼ਬਰ ਸਵੀਪ ਟੀਮ ਨੇ ਪੈਨਸ਼ਨਰਜ਼ ਐਸੋਸੀਏਸ਼ਨ ਤੇ ਟੀਚਰਜ਼ ਕਲੱਬ ਅਬੋਹਰ ਦੇ ਮੈਂਬਰਾਂ ਨੂੰ ਐੱਸ.ਆਈ.ਆਰ. 2026 ਸੰਬੰਧੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।