07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਜੂਨ 1984 ਦੇ ਸ਼ਹੀਦਾਂ ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਯਾਦ ’ਚ 42 ਦਿਨਾਂ ਚੱਲੀ ਛਬੀਲ ਦੀ ਹੋਈ ਸਮਾਪਤੀ

ਅਜੀਤ ਡੈਸਕ 07-07-2026
ਅਬੋਹਰ, 6 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਉਪ ਮੰਡਲ ਦੇ ਪਿੰਡ ਕੁੰਡਲ ਵਿਖੇ ਜੂਨ 1984 ਦੇ ਸਮੂਹ ਸ਼ਹੀਦ ਸਿੰਘਾਂ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਯਾਦ ਨੂੰ ਸਮਰਪਿਤ ਠੰਢੇ ਅਤੇ ਮਿੱਠੇ ਜਲ ਦੀ ਛਬੀਲ ਦੀ ਸਮਾਪਤੀ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਕੀਤੀ ਗਈ। ਇਹ ਛਬੀਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਤਾਰ 42 ਦਿਨ ਚਲਾਈ ਗਈ, ਜਿਸ ਦੌਰਾਨ ਰਾਹਗੀਰਾਂ ਅਤੇ ਸੰਗਤਾਂ ਨੂੰ ਸ਼ਰਧਾ ਭਾਵਨਾ ਨਾਲ ਠੰਢਾ ਅਤੇ ਮਿੱਠਾ ਜਲ ਛਕਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਬੁਲਾਰਿਆਂ ਨੇ ਕਿਹਾ ਕਿ ਜੂਨ 1984 ਦੀਆਂ ਘਟਨਾਵਾਂ ਨੂੰ ਸਿੱਖ ਇਤਿਹਾਸ ਵਿਚ ਸਾਕਾ ਨੀਲਾ ਤਾਰਾ ਦੇ ਨਾਲ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾ ਸਤਿਕਾਰ ਨਾਲ ਮਨਾਇਆ ਜਾਂਦਾ ਰਹੇਗਾ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੇਵਾ ਕਾਰਜ ਸਮਾਜ ਵਿਚ ਆਪਸੀ ਭਾਈਚਾਰੇ, ਮਨੁੱਖਤਾ ਦੀ ਸੇਵਾ ਅਤੇ ਗੁਰੂ ਸਾਹਿਬ ਦੀ ਸਿੱਖਿਆ ਦਾ ਸੰਦੇਸ਼ ਲੋਕਾਈ ਵਿਚ ਫੈਲਾਉਂਦੇ ਹਨ। ਇਸ ਮੌਕੇ ਸਰਦੂਲ ਸਿੰਘ, ਗੁਰਚਰਨ ਸਿੰਘ, ਸਵਰਨ ਸਿੰਘ, ਨੀਲਾ ਸਿੰਘ, ਖੀਰਾ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਧਾਨ ਤੇਜਪਾਲ ਸਿੰਘ ਕੁੰਡਲ ਨੇ ਦੱਸਿਆ ਕਿ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਇਹ ਛਬੀਲ ਹਰ ਸਾਲ ਲਗਾਈ ਜਾਂਦੀ ਹੈ ਅਤੇ ਇਲਾਕੇ ਦੀ ਸੰਗਤ ਵਲੋਂ ਇਸ ਸੇਵਾ ਵਿਚ ਵੱਡੇ ਉਤਸ਼ਾਹ ਨਾਲ ਸਹਿਯੋਗ ਵੀ ਦਿੱਤਾ ਜਾਂਦਾ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਿਰੋਜ਼ਪੁਰ ਵਲੋਂ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਤਹਿਤ ਓਰੀਐਨਟੇਸ਼ਨ ਸਮਾ... ਅਗਲੀ ਖ਼ਬਰ ਕਿਸਾਨ ਆਗੂ ਅਜੈ ਵਧਵਾ ਨੇ ਅਬੋਹਰ ਵਿਧਾਨ ਸਭਾ ਤੋਂ ਚੋਣ ਲੜਨ ਦਾ ਦਾਅਵਾ ਠੋਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।