02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

‘ਸਤਲੁਜ’ ਫ਼ਿਲਮ ’ਤੇ ਪਾਬੰਦੀ ਲਗਾ ਕੇ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ-ਹਰਜਿੰਦਰ ਹਸ਼ਮਤ ਵਾਲਾ

ਅਜੀਤ ਡੈਸਕ 08-07-2026
ਜ਼ੀਰਾ, 7 ਜੁਲਾਈ (ਹਰਜੀਤ ਸਿੰਘ ਗਿੱਲ)-ਬੀਤੇ ਦਿਨੀਂ ਰਿਲੀਜ਼ ਹੋਈ ਪੰਜਾਬੀ ਫ਼ਿਲਮ ਸਤਲੁਜ ’ਤੇ ਪਾਬੰਦੀ ਲੱਗਣ ਦਾ ਸਖ਼ਤ ਵਿਰੋਧ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਹਲਕਾ ਜ਼ੀਰਾ ਦੇ ਇੰਚਾਰਜ ਹਰਜਿੰਦਰ ਸਿੰਘ ਹਸ਼ਮਤ ਵਾਲਾ ਨੇ ਇਸ ਫ਼ਿਲਮ ਤੋਂ ਪਾਬੰਦੀ ਹਟਾ ਕੇ ਇਸ ਨੂੰ ਸਿਨੇਮਾ ਘਰਾਂ ਆਦਿ ’ਤੇ ਤੁਰੰਤ ਚਾਲੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਕਾਲੇ ਦੌਰ ਸਮੇਂ ਸੰਨ 1988-90 ਤੋਂ ਹੀ ਬੇਦੋਸ਼ੇ ਸ਼ਹੀਦ ਕੀਤੇ ਜਾ ਰਹੇ ਨੌਜਵਾਨਾਂ ਦੀ ਆਵਾਜ਼ ਉਠਾ ਰਹੇ ਸਨ ਪਰ ਬੇਦੋਸ਼ੇ ਲਾਵਾਰਸ ਸ਼ਹੀਦ ਨੌਜਵਾਨਾਂ ਦੀ ਆਵਾਜ਼ ਬਣਨ ਕਰਕੇ ਹੀ ਸਮੇਂ ਦੀ ਜ਼ਾਲਮ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਖੁਦ ਜਸਵੰਤ ਸਿੰਘ ਖਾਲੜਾ ਨੂੰ ਹੀ ਲਾਵਾਰਸ ਲਾਸ਼ ਬਣਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਫ਼ਿਲਮ ਸਤਲੁਜ ਰਾਹੀਂ ਜੇ ਇਸ ਸੱਚ ਨੂੰ ਦਲਜੀਤ ਦੋਸਾਂਝ ਅਤੇ ਫ਼ਿਲਮ ਦੀ ਪੂਰੀ ਟੀਮ ਵਲੋਂ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸਮੇਂ ਦੀਆਂ ਸਰਕਾਰਾਂ ਵਲੋਂ ਸਤਲੁਜ ਫ਼ਿਲਮ ’ਤੇ ਹੀ ਪਾਬੰਦੀ ਲਗਾ ਦਿੱਤੀ ਗਈ ਜੋ ਕਿ ਸਿੱਖ ਕੌਮ ਅਤੇ ਇਨਸਾਫ਼ ਪਸੰਦ ਲੋਕਾਂ ਨਾਲ ਸਰਾਸਰ ਧੱਕੇਸ਼ਾਹੀ ਹੈ। ਹਰਜਿੰਦਰ ਸਿੰਘ ਹਸ਼ਮਤ ਵਾਲਾ ਨੇ ਕਿਹਾ ਕਿ ਇਸ ਤਰ੍ਹਾਂ ਫ਼ਿਲਮ ਨੂੰ ਰੋਕ ਕੇ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ। ਇਸ ਮੌਕੇ ਜਸਬੀਰ ਸਿੰਘ ਸਸਤੇਵਾਲਾ, ਗੁਰਵਿੰਦਰ ਸਿੰਘ ਹਸ਼ਮਤ ਵਾਲਾ ਅਤੇ ਗੁਰਵਿੰਦਰ ਸਿੰਘ ਹਸ਼ਮਤ ਵਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਨਵੇਂ ਚੁਣੇ ਭਾਜਪਾ ਕੌਂਸਲਰਾਂ ਵਲੋਂ ਸੁਨੀਲ ਜਾਖੜ ਨਾਲ ਮੁਲਾਕਾਤ ਅਗਲੀ ਖ਼ਬਰ ਸਰਹੱਦੀ ਪਿੰਡ ਨਿਹਾਲੇ ਕਿਲਚੇ ਵਿਚ ਤਿੰਨ ਰੋਜ਼ਾ ਸ਼ਖ਼ਸੀਅਤ ਉਸਾਰੀ ਕੈਂਪ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।