02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਫ਼ਾਜ਼ਿਲਕਾ ਦੇ ਨਵੇਂ ਚੁਣੇ ਭਾਜਪਾ ਕੌਂਸਲਰਾਂ ਵਲੋਂ ਸੁਨੀਲ ਜਾਖੜ ਨਾਲ ਮੁਲਾਕਾਤ

ਅਜੀਤ ਡੈਸਕ 08-07-2026
ਫ਼ਾਜ਼ਿਲਕਾ, 7 ਜੁਲਾਈ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਨਵੇਂ ਚੁਣੇ ਗਏ ਭਾਰਤੀ ਜਨਤਾ ਪਾਰਟੀ ਦੇ ਕੌਂਸਲਰਾਂ ਦੇ ਇਕ ਵਫ਼ਦ ਨੇ ਭਾਜਪਾ ਪੰਜਾਬ ਦੇ ਸਾਬਕਾ ਪ੍ਰਧਾਨ ਅਤੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਸੁਨੀਲ ਜਾਖੜ ਨਾਲ ਉਚੇਚੀ ਮੁਲਾਕਾਤ ਕੀਤੀ। ਇਹ ਮੁਲਾਕਾਤ ਭਾਜਪਾ ਸਟੇਟ ਕਨਵੀਨਰ ਰੰਜਮ ਕਮਰਾ, ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ, ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੁਟੇਲਾ, ਜ਼ਿਲ੍ਹਾ ਫ਼ਾਜ਼ਿਲਕਾ ਦੇ ਆਬਜ਼ਰਵਰ ਵਿਸ਼ਨੂੰ ਭਗਵਾਨ ਡੇਲੂ ਅਤੇ ਫ਼ਾਜ਼ਿਲਕਾ ਮੰਡਲ ਪ੍ਰਧਾਨ ਰਮੇਸ਼ ਕਟਾਰੀਆ ਦੀ ਸਾਂਝੀ ਅਗਵਾਈ ਹੇਠ ਹੋਈ। ਮੁਲਾਕਾਤ ਦੌਰਾਨ ਸੀਨੀਅਰ ਆਗੂ ਸੁਨੀਲ ਜਾਖੜ ਨੇ ਸਾਰੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਜਿੱਤ ਦੀ ਵਧਾਈ ਦਿੱਤੀ। ਉਨ੍ਹਾਂ ਕੌਂਸਲਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜਨਤਾ ਨੇ ਜਿਸ ਭਰੋਸੇ ਨਾਲ ਉਨ੍ਹਾਂ ਨੂੰ ਚੁਣਿਆ ਹੈ, ਉਸ ’ਤੇ ਖਰਾ ਉੱਤਰਨਾ ਅਤੇ ਲੋਕ ਸੇਵਾ ਨੂੰ ਆਪਣੀ ਪਹਿਲੀ ਤਰਜੀਹ ਬਣਾਉਣਾ ਹੀ ਉਨ੍ਹਾਂ ਦਾ ਮੁੱਖ ਟੀਚਾ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਦੇ ਵਿਕਾਸ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪਾਰਦਰਸ਼ੀ, ਇਮਾਨਦਾਰ ਅਤੇ ਵਿਕਾਸ ਮੁਖੀ ਸੋਚ ਨਾਲ ਨਿਰੰਤਰ ਯਤਨ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਦਾ ਵੀ ਸੱਦਾ ਦਿੱਤਾ। ਇਸ ਮੌਕੇ ਨਵੇਂ ਚੁਣੇ ਗਏ ਕੌਂਸਲਰਾਂ ਨੇ ਸ੍ਰੀ ਸੁਨੀਲ ਜਾਖੜ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਅਤੇ ਸੀਨੀਅਰ ਲੀਡਰਸ਼ਿਪ ਦੇ ਮਾਰਗਦਰਸ਼ਨ ਹੇਠ ਫ਼ਾਜ਼ਿਲਕਾ ਦੇ ਸਰਵਪੱਖੀ ਵਿਕਾਸ ਅਤੇ ਜਨ ਸੇਵਾ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਵਣ ਮਹਾਂਉਤਸਵ ਦੇ ਤਹਿਤ ਸਰਵਹਿਤਕਾਰੀ ਸਕੂਲ ਵਿਚ ਬੂਟੇ ਲਗਾਏ ਅਗਲੀ ਖ਼ਬਰ ‘ਸਤਲੁਜ’ ਫ਼ਿਲਮ ’ਤੇ ਪਾਬੰਦੀ ਲਗਾ ਕੇ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ-ਹਰਜਿੰਦਰ ਹਸ਼ਮਤ ਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।