03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਗਰ ਕੌਂਸਲ ਵਲੋਂ ‘ਸਫ਼ਾਈ ਕਮੇਟੀ’ ਦਾ ਗਠਨ

ਅਜੀਤ ਡੈਸਕ 08-07-2026
ਫ਼ਾਜ਼ਿਲਕਾ, 7 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਜਾਰੀ ਵਿਸ਼ੇਸ਼ ਹਦਾਇਤਾਂ ਅਤੇ ਨੋਟੀਫ਼ਿਕੇਸ਼ਨ ਦੀ ਪਾਲਣਾ ਕਰਦੇ ਹੋਏ ਨਗਰ ਕੌਂਸਲ ਜਲਾਲਾਬਾਦ ਵਿਖੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਪਹਿਲਾਂ ਨਾਲੋਂ ਵਧੇਰੇ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾਉਣ ਲਈ ਇਕ ਵਿਸ਼ੇਸ਼ ‘ਸਫ਼ਾਈ ਕਮੇਟੀ’ ਦਾ ਗਠਨ ਕੀਤਾ ਗਿਆ ਹੈ। ਇਸ ਸੰਬੰਧੀ ਨਗਰ ਕੌਂਸਲ ਦਫ਼ਤਰ ਵਿਖੇ ਇਕ ਅਹਿਮ ਮੀਟਿੰਗ ਬੁਲਾਈ ਗਈ, ਜਿਸ ਦੀ ਪ੍ਰਧਾਨਗੀ ਕਾਰਜ ਸਾਧਕ ਅਫ਼ਸਰ ਰੋਹਿਤ ਕਰਵਾਸਰਾ ਨੇ ਕੀਤੀ। ਮੀਟਿੰਗ ਦੌਰਾਨ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ, ਰੋਜ਼ਾਨਾ ਹੋਣ ਵਾਲੇ ਸਫ਼ਾਈ ਕਾਰਜਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਆਮ ਲੋਕਾਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਨ ਮੁਹੱਈਆ ਕਰਵਾਉਣ ਲਈ ਵੱਖ-ਵੱਖ ਰਣਨੀਤੀਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕਾਰਜ ਸਾਧਕ ਅਫ਼ਸਰ ਰੋਹਿਤ ਕਰਵਾਸਰਾ ਨੇ ਕਿਹਾ ਕਿ ਨਗਰ ਕੌਂਸਲ ਜਲਾਲਾਬਾਦ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਅਤੇ ਸਿਹਤਮੰਦ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਨਵੀਂ ਗਠਿਤ ਕਮੇਟੀ ਸ਼ਹਿਰ ਦੇ ਕੋਨੇ-ਕੋਨੇ ਵਿਚ ਸਫ਼ਾਈ ਵਿਵਸਥਾ ’ਤੇ ਤਿੱਖੀ ਨਜ਼ਰ ਰੱਖੇਗੀ ਤਾਂ ਜੋ ਕਿਧਰੇ ਵੀ ਕੂੜੇ ਦੇ ਢੇਰ ਜਮਾਂ ਨਾ ਹੋਣ। ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੀ ਇਸ ਮੁਹਿੰਮ ਵਿਚ ਨਗਰ ਕੌਂਸਲ ਦੀ ਟੀਮ ਦਾ ਸਰਗਰਮੀ ਨਾਲ ਸਹਿਯੋਗ ਕਰਨ। ਇਸ ਵਿਸ਼ੇਸ਼ ਮੀਟਿੰਗ ਦੌਰਾਨ ਅਮਨਦੀਪ ਸੀ.ਐਫ., ਸਮੂਹ ਸਵੱਛਤਾ ਟੀਮ ਦੇ ਅਧਿਕਾਰੀ ਅਤੇ ਨਵੀਂ ਬਣੀ ਸਵੱਛਤਾ ਕਮੇਟੀ ਦੇ ਸਮੂਹ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਸੇਵਾਮੁਕਤ ਅਧਿਆਪਕਾਂ ਦੇ ਬਕਾਏ, ਦਫ਼ਤਰਾਂ ’ਚ ਭ੍ਰਿਸ਼ਟਾਚਾਰ ਤੇ ਉਗਰਾਹੀ ਦਾ ਮੁੱਦਾ ਡੀ.ਈ.ਓ. ਕੋਲ ਉਠਾਇਆ ਅਗਲੀ ਖ਼ਬਰ -ਫ਼ਾਜ਼ਿਲਕਾ ਅਪਰਾਧਨਾਮਾ-ਹੈਰੋਇਨ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।