01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਕੰਨਿਆ ਸਕੂਲ ’ਚ ਬ੍ਰਹਮ ਕੁਮਾਰੀ ਡਾ. ਸੁਨੀਤਾ ਦਾ ਪ੍ਰੇਰਣਾਦਾਇਕ ਭਾਸ਼ਨ

ਅਜੀਤ ਡੈਸਕ 09-07-2026
ਤਲਵੰਡੀ ਭਾਈ, 8 ਜੁਲਾਈ (ਕੁਲਜਿੰਦਰ ਸਿੰਘ ਗਿੱਲ )-ਤਲਵੰਡੀ ਭਤਾਈ ਦੇ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਪ੍ਰੇਰਣਾਦਾਇਕ ਲੈਕਚਰ ਕਰਵਾਇਆ ਗਿਆ। ਇਸ ਮੌਕੇ ਰਾਜਯੋਗਿਨੀ ਬ੍ਰਹਮ ਕੁਮਾਰੀ ਡਾ. ਸੁਨੀਤਾ ਦੀਦੀ, ਅੰਤਰਰਾਸ਼ਟਰੀ ਪ੍ਰੇਰਣਾਦਾਇਕ ਬੁਲਾਰਣ , ਸ਼ਾਂਤੀਵਨ (ਬ੍ਰਹਮਾ ਕੁਮਾਰੀਜ਼ ਮੁੱਖ ਦਫ਼ਤਰ), ਆਬੂ ਰੋਡ, ਰਾਜਸਥਾਨ ਨੇ ਮੁੱਖ ਬੁਲਾਰਾ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਦੌਰਾਨ ਡਾ: ਸੁਨੀਤਾ ਦੀਦੀ ਨੇ ਵਿਦਿਆਰਥਣਾਂ ਨੂੰ ਸਕਾਰਾਤਮਕ ਸੋਚ, ਆਤਮ ਵਿਸ਼ਵਾਸ, ਸਵੈ ਅਨੁਸ਼ਾਸਨ, ਮਾਨਸਿਕ ਤਣਾਅ ਤੋਂ ਮੁਕਤੀ ਅਤੇ ਰਾਜ ਯੋਗ ਰਾਹੀਂ ਸਫ਼ਲ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਅਤੇ ਉੱਚੇ ਜੀਵਨ ਮੁੱਲ ਵੀ ਵਿਦਿਆਰਥੀਆਂ ਦੀ ਸਫ਼ਲਤਾ ਲਈ ਬਹੁਤ ਜ਼ਰੂਰੀ ਹਨ। ਸਕੂਲ ਦੇ ਪ੍ਰਿੰਸੀਪਲ ਨਰਿੰਦਰਪਾਲ ਸਿੰਘ ਗਿੱਲ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥਣਾਂ ’ਚ ਜੀਵਨ ਪ੍ਰਤੀ ਸਕਾਰਾਤਮਕ ਦ੍ਰਿਸ਼ਟੀਕੋਣ ਅਤੇ ਨੈਤਿਕ ਕਦਰਾਂ ਕੀਮਤਾਂ ਨੂੰ ਮਜ਼ਬੂਤ ਕਰਦੇ ਹਨ। ਸਮਾਗਮ ਵਿਚ ਸਕੂਲ ਸਟਾਫ਼, ਵਿਦਿਆਰਥਣਾਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਨਗਰ ਨਿਗਮ ਦੇ ਪਹਿਲੇ ਜਨਰਲ ਹਾਊਸ ’ਚ 125 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਅਗਲੀ ਖ਼ਬਰ ਪੇਂਟਿੰਗ ਮੁਕਾਬਲਿਆਂ ਰਾਹੀਂ ਸ਼ਿਵਾਲਿਕ ਪਬਲਿਕ ਸਕੂਲ ਅਬੋਹਰ ਦੇ ਵਿਦਿਆਰਥੀਆਂ ਨੇ ਦਿੱਤਾ ਐੱਸ.ਆਈ.ਆਰ. ਦਾ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।