05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ 11 ਅਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ

ਅਜੀਤ ਡੈਸਕ 11-07-2026
ਫ਼ਾਜ਼ਿਲਕਾ, 10 ਜੁਲਾਈ(ਦਵਿੰਦਰ ਪਾਲ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਾਰੇ ਪੋਲਿੰਗ ਬੂਥਾਂ ’ਤੇ 11 ਅਤੇ 12 ਜੁਲਾਈ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਦਿੱਤੀ। ਉਨ੍ਹਾਂ ਦੱazਸਿਆ ਕਿ ਇਹ ਵਿਸ਼ੇਸ਼ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਏ ਜਾਣਗੇ, ਜਿੱਥੇ ਸਮੂਹ ਬੂਥ ਲੈਵਲ ਅਫ਼ਸਰ ਆਪਣੇ ਆਪਣੇ ਬੂਥਾਂ ਤੇ ਹਾਜ਼ਰ ਰਹਿਣਗੇ ਅਤੇ ਈ.ਐਫ ਦੀ ਕਲੈਕਸ਼ਨ ਅਤੇ ਡਿਜੀਟਾਈਜੇਸ਼ਨ ਦੇ ਟੀਚੇ ਨੂੰ 100 ਫ਼ੀਸਦੀ ਪੂਰਾ ਕਰਨਾ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਕੈਂਪਾਂ ਨੂੰ ਸਫਲ ਬਣਾਉਣ ਲਈ ਹੋਰ ਸਬੰਧਿਤ ਵਿਭਾਗਾਂ ਸਕੂਲਾਂ ਦੇ ਸਟਾਫ਼, ਪਿੰਡ ਦੇ ਪਟਵਾਰੀ, ਆਂਗਣਵਾੜੀ ਵਰਕਰ, ਏ.ਐੱਲ.ਐੱਮ.ਟੀਜ਼., ਡੀ.ਐੱਲ.ਐੱਮ.ਟੀਜ਼. ਅਤੇ ਸੁਪਰਵਾਈਜ਼ਰਾਂ ਦੀ ਬੀ.ਐਲ.ਓਜ ਦੇ ਨਾਲ ਡਿਊਟੀ ਲਗਾਈ ਗਈ ਹੈ। ਤਾਂ ਜੋ ਵੱਧ ਤੋਂ ਵੱਧ ਫਾਰਮ ਇਕੱਤਰ ਕਰਨ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 11 ਅਤੇ 12 ਜੁਲਾਈ ਨੂੰ ਆਪਣੇ ਨੇੜਲੇ ਪੋਲਿੰਗ ਬੂਥਾਂ ’ਤੇ ਪਹੁੰਚ ਕੇ ਐਨਿਊਮਰੇਸ਼ਨ ਫਾਰਮ ਜਮਾਂ ਕਰਵਾਉਣ ਅਤੇ ਵੋਟਰ ਸੂਚੀ ਦੀ ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਸਫਲ ਬਣਾਉਣ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਬੂਥ ਲੈਵਲ ਏਜੰਟਾਂ ਨੂੰ ਵੀ ਅਪੀਲ ਕੀਤੀ ਕਿ ਵੱਧ ਤੋਂ ਵੱਧ ਵੋਟਰਾਂ ਨੂੰ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾਵੇ।
ਪਿਛਲੀ ਖ਼ਬਰ ਸੀਤੋ ਗੁੰਨ੍ਹੋਂ ਇਲਾਕੇ ’ਚ ਮੀਂਹ ਪੈਣ ਨਾਲ ਕਿਸਾਨਾਂ ਦੇ ਚਿਹਰੇ ਖਿੜੇ ਅਗਲੀ ਖ਼ਬਰ ਜ਼ਿਲ੍ਹੇ ਵਿਚ ਪ੍ਰੈਗਾਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ, ਗੋਲੀਆਂ ਦੀ ਵਿੱਕਰੀ ’ਤੇ ਮੁਕੰਮਲ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।