05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸੀਤੋ ਗੁੰਨ੍ਹੋਂ ਇਲਾਕੇ ’ਚ ਮੀਂਹ ਪੈਣ ਨਾਲ ਕਿਸਾਨਾਂ ਦੇ ਚਿਹਰੇ ਖਿੜੇ

ਅਜੀਤ ਡੈਸਕ 11-07-2026
ਬੱਲੂਆਣਾ, 10 ਜੁਲਾਈ (ਜਸਮੇਲ ਸਿੰਘ ਢਿੱਲੋਂ)-ਸੀਤੋ ਗੁੰਨ੍ਹੋਂ ਇਲਾਕੇ ਦੇ ਪਿੰਡਾਂ ’ਚ ਹੋਈ ਭਰਵੀਂ ਬਾਰਿਸ਼ ਨਾਲ ਕਿਸਾਨਾਂ ਦੇ ਚਿਹਰੇ ਖਿੜੇ ਦਿਖਾਈ ਦੇ ਰਹੇ ਹਨ। ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਇਲਾਕੇ ਦੀਆਂ ਫ਼ਸਲਾਂ ਅਤੇ ਬਾਗ਼ਾਂ ਨੂੰ ਪਾਣੀ ਦੀ ਭਾਰੀ ਲੋੜ ਸੀ। ਅੱਜ ਹੋਏ ਚੰਗੇ ਮੀਂਹ ਸਦਕਾ ਸਾਰੀਆਂ ਫ਼ਸਲਾਂ ਹਰੀਆਂ-ਭਰੀਆਂ ਹੋ ਗਈਆਂ ਹਨ। ਇਸ ਬਾਰਿਸ਼ ਨਾਲ ਜਿੱਥੇ ਫ਼ਸਲਾਂ ਨੂੰ ਵੱਡਾ ਫ਼ਾਇਦਾ ਪਹੁੰਚਿਆ ਹੈ, ਉੱਥੇ ਹੀ ਆਮ ਲੋਕਾਂ ਨੂੰ ਵੀ ਭਿਆਨਕ ਗਰਮੀ ਅਤੇ ਹੁੰਮ੍ਹਸ ਤੋਂ ਵੱਡੀ ਰਾਹਤ ਮਿਲੀ ਹੈ। ਇਲਾਕੇ ਦੇ ਕਿਸਾਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮੀਂਹ ਦੇ ਪੈਣ ਨਾਲ ਫ਼ਸਲਾਂ ਦੇ ਝਾੜ ਵਿਚ ਵੱਡਾ ਵਾਧਾ ਹੋਵੇਗਾ। ਲੰਬੇ ਸਮੇਂ ਬਾਅਦ ਹੋਈ ਇਸ ਸੁਖਾਵੇਂ ਮੀਂਹ ਕਾਰਨ ਇਲਾਕੇ ਦੇ ਸਾਰੇ ਕਿਸਾਨ ਬਾਗ਼ੋ-ਬਾਗ਼ ਦਿਖਾਈ ਦੇ ਰਹੇ ਹਨ।
ਪਿਛਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ-ਸਹੁਰੇ ਪਰਿਵਾਰ ਦੀ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ 11 ਅਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।