05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਪੰਜਾਬ ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਨੇ ਹਲਕਾ ਇੰਚਾਰਜ ਨੂੰ ਸੌਂਪਿਆਂ ਮੰਗ ਪੱਤਰ

ਅਜੀਤ ਡੈਸਕ 11-07-2026
ਅਬੋਹਰ, 10 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਦੇ ਸੱਦੇ ਤਹਿਤ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਨਾ ਮੰਨਣ ਕਾਰਨ ਫ਼ਰੰਟ ਵਲੋਂ ਹਲਕਾ ਇੰਚਾਰਜ ਰਾਹੀਂ ਮੰਗ ਪੱਤਰ ਮੁੱਖ ਮੰਤਰੀ ਦੇ ਨਾਂਅ ਦੇਣ ਦੇ ਸੰਬੰਧ ਵਿਚ ਅਬੋਹਰ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੂੰ ਮੰਗ ਪੱਤਰ ਦਿੱਤਾ ਗਿਆ। ਅੱਜ ਦੀ ਰੋਸ ਰੈਲੀ ਅਬੋਹਰ ਦੀ ਨਹਿਰੀ ਕਾਲੋਨੀ ਤੋਂ ਸ਼ਹੀਦ ਭਗਤ ਸਿੰਘ ਚੌਕ ਤੋਂ ਹੁੰਦੀ ਹੋਈ ਨਗਰ ਨਿਗਮ ਦਫ਼ਤਰ ਪਹੁੰਚੀ, ਜਿੱਥੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਮੁਲਤਵੀ ਕਰ ਦਿੱਤੀਆਂ ਜਾਂਦੀਆਂ ਹਨ, ਜਿਸ ਕਰਕੇ ਮੁਲਾਜ਼ਮਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿਚ 18 ਫ਼ੀਸਦੀ ਡੀ.ਏ ਦੀਆਂ ਕਿਸ਼ਤਾਂ ਲਾਗੂ ਕਰਕੇ ਬਣਦਾ ਬਕਾਇਆ ਦੇਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਨੇ, ਆਂਗਣਵਾੜੀ ਹੈਲਪਰ, ਮਿਡ-ਡੇ ਮੀਲ, ਆਸ਼ਾ ਵਰਕਰ ਤੇ ਘੱਟੋ-ਘੱਟ ਉਜ਼ਰਤਾਂ ਲਾਗੂ ਕਰਨਾ, ਪੈਨਸ਼ਨਰਾਂ ਤੇ 2.59 ਲਾਗੂ ਕਰਨਾ, ਖ਼ਾਲੀ ਅਸਾਮੀਆਂ ਤੇ ਰੈਗੂਲਰ ਭਰਤੀ ਕਰਨਾ ਆਦਿ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਕਤ ਮੰਗਾਂ ਦਾ ਹੱਲ ਜਲਦ ਨਾ ਕੀਤਾ ਗਿਆ ਤਾਂ 17 ਜੁਲਾਈ ਨੂੰ ਮੁਹਾਲੀ ਵਿਖੇ ਪੰਜਾਬ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਅੱਜ ਦੀ ਰੈਲੀ ਦੀ ਅਗਵਾਈ ਨੋਪਾ ਰਾਮ, ਸ਼ੰਕਰ ਦਾਸ, ਲਾਲ ਚੰਦ ਸੱਪਾਂ ਵਾਲੀ, ਸੁਰੇਸ਼ ਸਿੰਘ, ਮਾਇਆ ਪ੍ਰਕਾਸ਼, ਧਰਮਿੰਦਰ ਸਿੰਘ, ਇੰਦਰਮੋਹਨ, ਮੰਗਲ ਸਿੰਘ, ਕੁਲਵੀਰ ਸਿੰਘ, ਇੰਦਰ ਮੋਹਨ, ਭੁਪਿੰਦਰ ਸਿੰਘ ਆਦਿ ਨੇ ਕੀਤੀ।
ਪਿਛਲੀ ਖ਼ਬਰ ਯੋਗ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਅਬੋਹਰ, ਫ਼ਾਜ਼ਿਲਕਾ ਅਤੇ ਜਲਾਲਾਬਾਦ ’ਚ ਹਰ ਰੋਜ਼ ਚੱਲ ਰਹੀਆਂ ਹਨ 570 ਮੁਫ਼ਤ ਯੋਗਾ ਕਲਾਸਾ... ਅਗਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ-ਸਹੁਰੇ ਪਰਿਵਾਰ ਦੀ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।