05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਜ਼ਿਲ੍ਹੇ ਦੇ ਮਕਾਨ ਮਾਲਕ, ਕਿਰਾਏਦਾਰ ਅਤੇ ਘਰੇਲੂ ਨੌਕਰ ਰੱਖਣ ਵਾਲਿਆਂ ਦਾ ਪੂਰਾ ਪਤਾ ਅਤੇ ਸ਼ਨਾਖ਼ਤੀ ਸਬੂਤ ਜ਼ਰੂਰ ਰੱਖਣ-ਜ਼ਿਲ੍ਹਾ ਮੈਜਿਸਟਰੇਟ

ਅਜੀਤ ਡੈਸਕ 11-07-2026
ਫ਼ਾਜ਼ਿਲਕਾ, 10 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ 1973 ਦੀ ਧਾਰਾ 144) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਾਜ਼ਿਲਕਾ ’ਚ ਕੋਈ ਵੀ ਮਕਾਨ ਮਾਲਕ ਕਿਰਾਏਦਾਰ ਅਤੇ ਘਰੇਲੂ ਨੌਕਰ ਰੱਖਣ ਵਾਲਿਆਂ ਦਾ ਪੂਰਾ ਪਤਾ ਅਤੇ ਸ਼ਨਾਖ਼ਤੀ ਸਬੂਤ ਰੱਖਣਾ ਲਾਜ਼ਮੀ ਹੈ। ਉਨ੍ਹਾਂ ਬਿਨਾਂ ਪੂਰਾ ਪਤਾ ਅਤੇ ਸ਼ਨਾਖ਼ਤੀ ਸਬੂਤ ਦੇ ਕਿਸੇ ਵੀ ਵਿਅਕਤੀ ਨੂੰ ਕੰਮ ਉੱਪਰ/ਕਿਰਾਏਦਾਰ ਰੱਖਣ ’ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਹੁਕਮ 31 ਅਗਸਤ ਤੱਕ ਲਾਗੂ ਰਹੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ’ਚ ਦੂਸਰੇ ਸੂਬਿਆਂ ਤੋਂ ਆਉਣ ਵਾਲੇ ਮਜ਼ਦੂਰਾਂ ਨੂੰ ਲੇਬਰ ਵਜੋਂ ਰੱਖਿਆ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਲੋਕ ਬਾਹਰਲੇ ਸੂਬਿਆਂ ਤੋਂ ਆ ਕੇ ਵੱਖ-ਵੱਖ ਏਰੀਏ ’ਚ ਕਿਰਾਏ ਦੇ ਮਕਾਨਾਂ ਵਿਚ ਰਹਿਣ ਲੱਗ ਜਾਂਦੇ ਹਨ। ਅਜਿਹੀ ਲੇਬਰ ਅਤੇ ਕਿਰਾਏਦਾਰਾਂ ਦਾ ਕੋਈ ਸਥਾਈ ਪਤਾ/ਰਿਕਾਰਡ ਨਹੀਂ ਰੱਖਿਆ ਜਾਂਦਾ, ਜਿਸ ਨਾਲ ਜੁਰਮ ਹੋਣ ਤੇ ਦੋਸ਼ੀਆਂ ਨੂੰ ਲੱਭਣਾ ਔਖਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੰਮ ਕਰਨ ਵਾਲੇ ਵਿਅਕਤੀਆਂ ਅਤੇ ਕਿਰਾਏਦਾਰਾਂ ਦਾ ਨਾਮ, ਪੂਰਾ ਪਤਾ, ਤਿੰਨ ਫ਼ੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੀਆਂ ਸਾਰੀਆਂ ਰਿਸ਼ਤੇਦਾਰੀਆਂ ਦੇ ਐਡਰੈੱਸ ਰੱਖਣ ਅਤੇ ਨੌਕਰ ਦੀ ਤਨਖ਼ਾਹ ਵਿਚੋਂ 100/200 ਰੁਪਏ ਦਾ ਮਨੀਆਰਡਰ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਐਡਰੈੱਸ ਤੇ ਭੇਜਣ, ਮਨੀ ਆਰਡਰ ਪਹੁੰਚਣ ਉਪਰੰਤ ਰਸੀਦ ਦੀ ਫ਼ੋਟੋ ਕਾਪੀ ਨੂੰ ਆਪਣੇ ਕਬਜ਼ੇ ਵਿਚ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਦਰਜ ਕਰਵਾਉਣ। ਇਸੇ ਪ੍ਰਕਾਰ ਮਕਾਨ ਮਾਲਕ ਆਪਣੇ ਮਕਾਨ ਵਿਚ ਰੱਖੇ ਜਾਣ ਵਾਲੇ ਕਿਰਾਏਦਾਰਾਂ ਦਾ ਪੂਰਾ ਵੇਰਵਾ ਸਬੰਧਿਤ ਥਾਣੇ/ਪੁਲਿਸ ਚੌਂਕੀ ਵਿਚ ਦਰਜ ਕਰਵਾਉਣ।
ਪਿਛਲੀ ਖ਼ਬਰ 38 ਕਰੋੜ ਦੀ ਲਾਗਤ ਨਾਲ ਬਣ ਰਹੀ ਫਾਜ਼ਿਲਕਾ-ਮਲੋਟ ਰੋਡ ਦਾ ਵਿਧਾਇਕ ਸਵਨਾ ਵਲੋਂ ਨਿਰੀਖਣ ਅਗਲੀ ਖ਼ਬਰ ਯੋਗ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਅਬੋਹਰ, ਫ਼ਾਜ਼ਿਲਕਾ ਅਤੇ ਜਲਾਲਾਬਾਦ ’ਚ ਹਰ ਰੋਜ਼ ਚੱਲ ਰਹੀਆਂ ਹਨ 570 ਮੁਫ਼ਤ ਯੋਗਾ ਕਲਾਸਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।