05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

38 ਕਰੋੜ ਦੀ ਲਾਗਤ ਨਾਲ ਬਣ ਰਹੀ ਫਾਜ਼ਿਲਕਾ-ਮਲੋਟ ਰੋਡ ਦਾ ਵਿਧਾਇਕ ਸਵਨਾ ਵਲੋਂ ਨਿਰੀਖਣ

ਅਜੀਤ ਡੈਸਕ 11-07-2026
ਫ਼ਾਜ਼ਿਲਕਾ, 10 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿੱਢੀ ਮੁਹਿੰਮ ਤਹਿਤ 38 ਕਰੋੜ ਰੁਪਏ ਦੀ ਵੱਡੀ ਲਾਗਤ ਨਾਲ ਬਣ ਰਹੀ ਫਾਜ਼ਿਲਕਾ-ਮਲੋਟ ਸੜਕ ਦੇ ਨਿਰਮਾਣ ਕਾਰਜਾਂ ਦਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ ਗਿਆ। ਨਿਰੀਖਣ ਦੌਰਾਨ ਉਨ੍ਹਾਂ ਜਿੱਥੇ ਕੰਮ ਦੀ ਗੁਣਵੱਤਾ ਨੂੰ ਦੇਖਿਆ, ਉੱਥੇ ਹੀ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਫਾਜ਼ਿਲਕਾ-ਮਲੋਟ ਰੋਡ ਦੇ ਨਵੇਂ ਨਿਰਮਾਣ ਨਾਲ ਰੋਜ਼ਾਨਾ ਸਫ਼ਰ ਕਰਨ ਵਾਲੇ ਹਜ਼ਾਰਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਮੌਕੇ ’ਤੇ ਮੌਜੂਦ ਪੀ.ਡਬਲਿਊ.ਡੀ. ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸੜਕ ਨਿਰਮਾਣ ਵਿਚ ਵਰਤੀ ਜਾਣ ਵਾਲੀ ਸਮਗਰੀ ਉੱਚ ਮਿਆਰ ਦੀ ਹੋਣੀ ਚਾਹੀਦੀ ਹੈ ਅਤੇ ਇਹ ਕੰਮ ਨਿਰਧਾਰਿਤ ਸਮੇਂ ਦੇ ਅੰਦਰ ਮੁਕੰਮਲ ਕੀਤਾ ਜਾਵੇ।
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਕਿਸੇ ਵੀ ਧਾਰਮਿਕ ਸਮਾਗਮ, ਵਿਆਹ, ਜਲੂਸ ਆਦਿ ’ਤੇ ਹਥਿਆਰਾਂ ਦੇ ਪ੍ਰਦਰਸ਼ਿਤ ਕਰਨ ’ਤੇ ਪਾਬੰਦੀ ਅਗਲੀ ਖ਼ਬਰ ਜ਼ਿਲ੍ਹੇ ਦੇ ਮਕਾਨ ਮਾਲਕ, ਕਿਰਾਏਦਾਰ ਅਤੇ ਘਰੇਲੂ ਨੌਕਰ ਰੱਖਣ ਵਾਲਿਆਂ ਦਾ ਪੂਰਾ ਪਤਾ ਅਤੇ ਸ਼ਨਾਖ਼ਤੀ ਸਬੂਤ ਜ਼ਰੂਰ ਰੱਖਣ-ਜ਼ਿਲ੍ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।