06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸਕੂਲ ਆਫ਼ ਐਮੀਨੈਂਸ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੂੰ ਵਰਦੀ ਵੰਡੀ

ਅਜੀਤ ਡੈਸਕ 11-07-2026
ਫ਼ਾਜ਼ਿਲਕਾ, 10 ਜੁਲਾਈ (ਅਮਰਜੀਤ ਸ਼ਰਮਾ)-ਪ੍ਰਿੰਸੀਪਲ ਹਰੀ ਚੰਦ ਕੰਬੋਜ ਦੀ ਅਗਵਾਈ ਹੇਠ ਸਕੂਲ ਆਫ਼ ਐਮੀਨੈਂਸ ਫ਼ਾਜ਼ਿਲਕਾ ਸਿੱਖਿਆ, ਖੇਡਾਂ ਅਤੇ ਕਲਾ ਦੇ ਹਰ ਖੇਤਰ ’ਚ ਦਿਨ-ਦੁੱਗਣੀ ਰਾਤ-ਚੌਗੁਣੀ ਤਰੱਕੀ ਕਰ ਰਿਹਾ ਹੈ। ਸਕੂਲ ਆਫ਼ ਐਮੀਨੈਂਸ ’ਚ ਪੜ੍ਹਦੇ 9ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਹਰ ਸਾਲ ਸਰਕਾਰ ਵਲੋਂ ਮੁਫ਼ਤ ਵਰਦੀ ਮੁਹੱਈਆ ਕਰਵਾਈ ਜਾਂਦੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੀਡੀਆ ਇੰਚਾਰਜ ਲੈਕਚਰਾਰ ਸੰਦੀਪ ਅਨੇਜਾ ਨੇ ਦੱਸਿਆ ਕਿ ਜਮਾਤ 9ਵੀਂ ਤੋਂ 12ਵੀਂ ਤੱਕ ਦੇ ਐਮੀਨੈਂਸ ਬਲਾਕ ’ਚ ਪੜ੍ਹਦੇ ਸਾਰੇ ਵਿਦਿਆਰਥੀਆਂ ਨੂੰ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਰਮੀਆਂ ਦੀ ਵਰਦੀ ਮੁਫ਼ਤ ਵੰਡੀ ਗਈ। ਕਲਾਸ ਦੇ ਸੈਕਸ਼ਨ ਅਨੁਸਾਰ ਵਿਦਿਆਰਥੀਆਂ ਨੂੰ ਵਰਦੀ ਪ੍ਰਿੰਸੀਪਲ ਹਰੀ ਚੰਦ ਕੰਬੋਜ, ਸੀਨੀਅਰ ਲੈਕਚਰਾਰ ਜੋਗਿੰਦਰ ਲਾਲ, ਐਮੀਨੈਂਸ ਬਲਾਕ ਦੇ ਕੋਆਰਡੀਨੇਟਰ ਅਜੈ ਗੁਪਤਾ, ਸੰਦੀਪ ਅਨੇਜਾ, ਵਿਨੋਦ ਕੁਮਾਰ, ਚੇਤਨ ਸ਼ਰਮਾ, ਮੈਡਮ ਸੁਧਾ ਕਟਾਰੀਆ, ਰੁਚੀ, ਸ਼ੀਨਮ, ਸ਼ਿਫੂ, ਸਿਮਰਜੀਤ ਕੌਰ, ਰਮੇਸ਼ ਕੁਮਾਰ, ਅਸ਼ੋਕ ਕੁਮਾਰ ਆਦਿ ਦੀ ਹਾਜ਼ਰੀ ਵਿਚ ਵੰਡੀ ਗਈ। ਇਸ ਮੌਕੇ ਪ੍ਰਿੰਸੀਪਲ ਅਤੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਸਿਵਲ ਹਸਪਤਾਲ ਮਮਦੋਟ ’ਚ ਅੱਧੀ ਰਾਤ ਨੂੰ ਐਕਸਰੇ ਰੂਮ ਖੋਲ੍ਹਣ ’ਤੇ ਹੰਗਾਮਾ ਅਗਲੀ ਖ਼ਬਰ ਐੱਸ.ਆਈ.ਆਰ. 2026 ਮੁਹਿੰਮ ਤਹਿਤ ਵਿਦਿਆਰਥੀਆਂ ਨੇ ਪੇਂਟਿੰਗ ਮੁਕਾਬਲਿਆਂ ਰਾਹੀਂ ਲੋਕਾਂ ਨੂੰ ਦਿੱਤਾ ਸੁਨੇਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।