04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਕੁੰਡਲ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਦਿਖਾਈ

ਅਜੀਤ ਡੈਸਕ 13-07-2026

ਅਬੋਹਰ, 12 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਉਪ ਮੰਡਲ ਦੇ ਪਿੰਡ ਕੁੰਡਲ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਸੰਘਰਸ਼ ਅਤੇ ਕੁਰਬਾਨੀ ’ਤੇ ਆਧਾਰਿਤ ਪੰਜਾਬੀ ਫ਼ਿਲਮ ‘ਸਤਲੁਜ’ ਦਾ ਵਿਸ਼ੇਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ, ਨੌਜਵਾਨਾਂ ਅਤੇ ਸੰਗਤ ਨੇ ਹਾਜ਼ਰੀ ਭਰਦਿਆਂ ਫ਼ਿਲਮ ਨੂੰ ਗੰਭੀਰਤਾ ਨਾਲ ਦੇਖਿਆ ਅਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਮਨੁੱਖੀ ਅਧਿਕਾਰਾਂ ਲਈ ਨਿਭਾਈ ਗਈ ਵਿਲੱਖਣ ਸੇਵਾ ਅਤੇ ਸ਼ਹਾਦਤ ਨੂੰ ਨਮਨ ਕੀਤਾ। ਪੰਜਾਬ ਦੇ ਕਈ ਪਿੰਡਾਂ ਵਿਚ ਵੀ ਹਾਲ ਹੀ ਵਿਚ ਇਸ ਫ਼ਿਲਮ ਦੇ ਜਨਤਕ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਮੌਕੇ ਕਮਲਪ੍ਰੀਤ ਸਿੰਘ, ਕਰਮਜੀਤ ਸਿੰਘ, ਕੇਵਲ ਸਿੰਘ, ਸਰਦੂਲ ਸਿੰਘ ਚਹਿਲ, ਤੇਜਪਾਲ ਸਿੰਘ ਕੁੰਡਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਹਰਪਿੰਦਰ ਸਿੰਘ ਸਰਪੰਚ ਕੁੰਡਲ, ਸੁਖਦੇਵ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਬੁਲਾਰਿਆਂ ਨੇ ਕਿਹਾ ਕਿ ਅਜਿਹੀਆਂ ਇਤਿਹਾਸਕ ਅਤੇ ਸੱਚੀਆਂ ਘਟਨਾਵਾਂ ’ਤੇ ਆਧਾਰਿਤ ਫ਼ਿਲਮਾਂ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ, ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕੌਮੀ ਕੁਰਬਾਨੀਆਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੇ ਇਤਿਹਾਸ ਨਾਲ ਜੁੜਨ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪੇ੍ਰਰਨਾ ਲੈਣ ਦਾ ਸੱਦਾ ਵੀ ਦਿੱਤਾ।

ਪਿਛਲੀ ਖ਼ਬਰ ਔਰਤ ਦੇ ਸੱਟਾਂ ਮਾਰਨ ਦੇ ਦੋਸ਼ ’ਚ ਜ਼ੀਰਾ ਪੁਲਿਸ ਵਲੋਂ 3 ਵਿਅਕਤੀਆਂ ਖਿਲਾਫ ਕੇਸ ਦਰਜ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਸਮੇਤ 5 ਪੰਥਕ ਜਥੇਬੰਦੀਆਂ 14 ਜੁਲਾਈ ਨੂੰ ਫ਼ਾਜ਼ਿਲਕਾ ਵਿਖੇ ਮੰਗ ਪੱਤਰ ਦੇਣਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।