09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਐੱਸ.ਆਈ.ਆਰ. ਬਾਰੇ ਖੂਈਆਂ ਸਰਵਰ ਅਤੇ ਦੀਵਾਨ ਖੇੜਾ ਦੇ ਲੋਕਾਂ ਨੂੰ ਸਵੀਪ ਟੀਮ ਨੇ ਕੀਤਾ ਜਾਗਰੂਕ

ਅਜੀਤ ਡੈਸਕ 14-07-2026
ਫ਼ਾਜ਼ਿਲਕਾ, 13 ਜੁਲਾਈ (ਅਮਰਜੀਤ ਸ਼ਰਮਾ)-ਜ਼ਿਲ੍ਹਾ ਚੋਣ ਅਫ਼ਸਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ-ਮੰਡਲ ਮੈਜਿਸਟਰੇਟ-ਕਮ-ਚੋਣ ਰਜਿਸਟਰੇਸ਼ਨ ਅਫ਼ਸਰ ਅਬੋਹਰ ਕਿਰਪਾਲ ਵੀਰ ਸਿੰਘ ਦੀ ਅਗਵਾਈ ਹੇਠ ਐੱਸ.ਆਈ.ਆਰ.-2026 ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਵਿਧਾਨ ਸਭਾ ਹਲਕਾ ਅਬੋਹਰ ਦੀ ਸਵੀਪ ਟੀਮ ਦੇ ਨੋਡਲ ਅਫ਼ਸਰ ਅਜੇ ਛਾਬੜਾ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਮਹਾਵੀਰ ਟਾਂਕ, ਰਾਮ ਕੁਮਾਰ, ਮਨੋਜ ਸ਼ਰਮਾ ਅਤੇ ਅਭਿਜੀਤ ਵਧਵਾ ਵਲੋਂ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਤਹਿਤ ਸੋਮਵਾਰ ਨੂੰ ਖੂਈਆਂ ਸਰਵਰ ਅਤੇ ਦੀਵਾਨ ਖੇੜਾ ਦੇ ਲੋਕਾਂ ਤੇ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ। ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆਂ ਸਰਵਰ ਅਤੇ ਸਰਕਾਰੀ ਹਾਈ ਸਕੂਲ ਦੀਵਾਨ ਖੇੜਾ ਵਿਖੇ ਵਿਦਿਆਰਥੀਆਂ, ਅਧਿਆਪਕਾਂ, ਸਟਾਫ਼ ਅਤੇ ਮਾਪਿਆਂ ਨੂੰ ਐੱਸ.ਆਈ.ਆਰ. ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਫ਼ੀਲਡ ਵਿਚ ਕੰਮ ਕਰ ਰਹੇ ਬੀ.ਐਲ.ਓਜ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ। ਸਵੀਪ ਟੀਮ ਨੇ ਵੋਟਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਬੀ.ਐਲ.ਓਜ ਵਲੋਂ ਮੁਹੱਈਆ ਕਰਵਾਏ ਗਏ ਐੱਸ.ਆਈ.ਆਰ. ਫਾਰਮਾਂ ਵਿਚ ਸਹੀ ਜਾਣਕਾਰੀ ਭਰ ਕੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਮੇਂ ਸਿਰ ਜਮਾਂ ਕਰਵਾਏ ਜਾਣ ਤਾਂ ਜੋ ਹਰੇਕ ਯੋਗ ਵੋਟਰ ਦਾ ਨਾਂ ਨਵੀਂ ਵੋਟਰ ਸੂਚੀ ਵਿਚ ਸ਼ਾਮਲ ਕੀਤਾ ਜਾ ਸਕੇ ਅਤੇ ਇੱਕ ਸ਼ੁੱਧ ਤੇ ਨੁਕਸ ਰਹਿਤ ਵੋਟਰ ਸੂਚੀ ਤਿਆਰ ਹੋ ਸਕੇ। ਇਸ ਮੌਕੇ ਦੋਵਾਂ ਸਕੂਲਾਂ ਦੇ ਵਿਦਿਆਰਥੀਆਂ ਵਿਚਕਾਰ ਚੋਣ ਪ੍ਰਕਿਰਿਆ ਸਬੰਧੀ ਪ੍ਰਸ਼ਨ-ਉੱਤਰ (ਕੁਇਜ਼) ਮੁਕਾਬਲੇ ਵੀ ਕਰਵਾਏ ਗਏ। ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਹੌਸਲਾ ਅਫ਼ਜ਼ਾਈ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦਿਆਂ ਇਨਾਮ ਵੰਡੇ ਗਏ।
ਪਿਛਲੀ ਖ਼ਬਰ ਅਧਿਆਪਕਾਂ ਖ਼ਿਲਾਫ ਮੁਕੱਦਮਾ ਦਰਜ ਕਰਨ ਦੀ ਨਿਖੇਧੀ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਦੇ ਸੁਧਾਰ ਲਈ 4 ਕਰੋੜ 11 ਲੱਖ ਦੇ ਰੱਖੇ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।