09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸਤਿਸੰਗ ਕਰਵਾਇਆ

ਅਜੀਤ ਡੈਸਕ 14-07-2026
ਫ਼ਾਜ਼ਿਲਕਾ, 13 ਜੁਲਾਈ (ਅਮਰਜੀਤ ਸ਼ਰਮਾ)-ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਫ਼ਾਜ਼ਿਲਕਾ ਸਥਿਤ ਆਸ਼ਰਮ ਵਿਖੇ ਹਫ਼ਤਾਵਾਰੀ ਸਤਿਸੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਅਧਿਆਤਮਿਕ ਸਮਾਗਮ ਵਿਚ ਸਾਧਵੀ ਹਰਪਿੰਦਰ ਭਾਰਤੀ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਪ੍ਰਵਚਨਾਂ ਰਾਹੀਂ ਜੀਵਨ ਦੇ ਅਸਲ ਮਨੋਰਥ ਬਾਰੇ ਚਾਨਣਾ ਪਾਇਆ। ਸੰਗਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸਾਧਵੀ ਹਰਪਿੰਦਰ ਭਾਰਤੀ ਨੇ ਕਿਹਾ ਕਿ ਬ੍ਰਹਮ ਗਿਆਨ ਦੀ ਪ੍ਰਾਪਤੀ ਤੋਂ ਬਾਅਦ ਸ਼ਰਧਾਲੂ ਜਦੋਂ ਨਿਯਮਿਤ ਸਿਮਰਨ ਰਾਹੀਂ ਅੰਦਰੂਨੀ ਸੰਸਾਰ ਵਿਚ ਡੂੰਘਾ ਉੱਤਰਦਾ ਹੈ ਤਾਂ ਉਸ ਦੇ ਵਿਚਾਰ ਸ਼ੁੱਧ ਹੁੰਦੇ ਜਾਂਦੇ ਹਨ ਅਤੇ ਮਨ ਸਾਰੀਆਂ ਨਕਾਰਾਤਮਿਕ ਤਰੰਗਾਂ ਤੋਂ ਮੁਕਤ ਹੋ ਜਾਂਦਾ ਹੈ। ਜਦੋਂ ਸਾਡੇ ਹਰ ਸਾਹ ਵਿਚ ਪ੍ਰਮਾਤਮਾ ਦਾ ਸਿਮਰਨ ਹੁੰਦਾ ਹੈ, ਤਾਂ ਜੀਵਨ ਵਿਚੋਂ ਹਰ ਤਰ੍ਹਾਂ ਦਾ ਡਰ ਖ਼ਤਮ ਹੋ ਜਾਂਦਾ ਹੈ ਅਤੇ ਵੱਡੀ ਤੋਂ ਵੱਡੀ ਰੁਕਾਵਟ ਵੀ ਦੂਰ ਹੋ ਜਾਂਦੀ ਹੈ। ਸਤਿਸੰਗ ਪ੍ਰੋਗਰਾਮ ਦੇ ਅਖੀਰ ਵਿਚ ਸਾਧਵੀ ਗੁਰਪ੍ਰੀਤ ਭਾਰਤੀ ਵਲੋਂ ਸੁਰੀਲੇ ਅਤੇ ਵੈਰਾਗਮਈ ਭਜਨ ਗਾ ਕੇ ਸੰਗਤਾਂ ਨੂੰ ਮੰਤਰ-ਮੁਗਧ ਕੀਤਾ ਗਿਆ, ਜਿਸ ’ਤੇ ਸਮੂਹ ਸ਼ਰਧਾਲੂ ਝੂਮ ਉੱਠੇ।
ਪਿਛਲੀ ਖ਼ਬਰ ਧਾਰਮਿਕ ਸਥਾਨਾਂ ਨੂੰ ਰੇਲ ਲਿੰਕ ਨਾਲ ਜੋੜਨ ਦੀ ਮੰਗ ਅਗਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ - ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।