06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਚੰਦਨ ਕੁਮਾਰ ਉਰਫ਼ ਚੰਦੂ ਵਲੋਂ ਫ਼ਿਰੋਜ਼ਪੁਰ ਦਿਹਾਤੀ ਦੇ 30 ਦੇ ਕਰੀਬ ਸਰਪੰਚਾਂ ਨਾਲ ਅਹਿਮ ਮੀਟਿੰਗ

ਅਜੀਤ ਡੈਸਕ 15-07-2026
ਫ਼ਿਰੋਜ਼ਪੁਰ, 14 ਜੁਲਾਈ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦਿਹਾਤੀ ਹਲਕੇ ਦੀ ਸਿਆਸਤ ਉਸ ਵੇਲੇ ਹੋਰ ਗਰਮਾ ਗਈ ਜਦੋਂ ਪ੍ਰਮੁੱਖ ਆਗੂ ਅਤੇ ਸਮਾਜ ਸੇਵੀ ਚੰਦਨ ਕੁਮਾਰ ਉਰਫ਼ ਚੰਦੂ ਵਲੋਂ ਹਲਕੇ ਦੇ ਤੀਹ ਦੇ ਕਰੀਬ ਪਿੰਡਾਂ ਦੇ ਸਰਪੰਚਾਂ ਅਤੇ ਮੁਹਤਬਰਾਂ ਨਾਲ ਇਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਕੀਤੀ ਗਈ। ਸਥਾਨਕ ਭਸੀਨ ਪੈਲੇਸ ਵਿਖੇ ਹੋਈ ਇਸ ਹੰਗਾਮੀ ਇਕੱਤਰਤਾ ਦੌਰਾਨ ਪਿੰਡਾਂ ਦੀਆਂ ਸਮੱਸਿਆਵਾਂ,ਚੱਲ ਰਹੇ ਵਿਕਾਸ ਕਾਰਜਾਂ ਅਤੇ ਆਉਣ ਵਾਲੀਆਂ ਸਿਆਸੀ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਚੰਦਨ ਕੁਮਾਰ ਚੰਦੂ ਨੇ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਉਨ੍ਹਾਂ ਦਾ ਮੁੱਖ ਮਕਸਦ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਦੇ ਸਰਪੰਚ ਅਤੇ ਆਮ ਲੋਕ ਚਟਾਨ ਵਾਂਗ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕੀਤਾ ਜਾਵੇਗਾ। ਇਸ ਮੌਕੇ ਹਾਜ਼ਰ ਸਰਪੰਚਾਂ ਨੇ ਚੰਦਨ ਕੁਮਾਰ ਚੰਦੂ ਦੀ ਅਗਵਾਈ ਵਿਚ ਪੂਰਨ ਭਰੋਸਾ ਪ੍ਰਗਟਾਇਆ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਇੱਕਜੁੱਟ ਹੋ ਕੇ ਚੱਲਣ ਦਾ ਅਹਿਦ ਲਿਆ। ਸਿਆਸੀ ਮਾਹਿਰਾਂ ਮੁਤਾਬਿਕ ਭਸੀਨ ਪੈਲੇਸ ਵਿਖੇ ਹੋਈ ਇਸ ਵੱਡੀ ਇਕੱਤਰਤਾ ਅਤੇ ਸਰਪੰਚਾਂ ਦੇ ਇਕੱਠ ਨੇ ਵਿਰੋਧੀ ਖ਼ੈਮਿਆਂ ਵਿਚ ਵੀ ਹਲਚਲ ਪੈਦਾ ਕਰ ਦਿੱਤੀ ਹੈ ਅਤੇ ਇਸ ਦੇ ਆਉਣ ਵਾਲੇ ਦਿਨਾਂ ਵਿਚ ਵੱਡੇ ਸਿਆਸੀ ਮਾਇਨੇ ਕੱਢੇ ਜਾ ਰਹੇ ਹਨ। ਇਸ ਮੀਟਿੰਗ ਵਿਚ ਹਲਕੇ ਦੇ ਕਈ ਨਾਮਵਰ ਪੰਚ-ਸਰਪੰਚ, ਸਮਾਜ ਸੇਵੀ ਅਤੇ ਵੱਖ-ਵੱਖ ਪਿੰਡਾਂ ਦੇ ਮੋਹਤਬਰ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਮਾਸਟਰ ਕੇਡਰ ਤੋਂ ਲੈਕਚਰਾਰਾਂ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ-ਮਾਸਟਰ ਕੇਡਰ ਯੂਨੀਅਨ ਅਗਲੀ ਖ਼ਬਰ ਲਾਇਨਜ਼ ਕਲੱਬ ਸ੍ਰੀਗੰਗਾਨਗਰ ਦੇ ਸਹੁੰ ਚੁੱਕ ਸਮਾਗਮ ‘ਲਕਸ਼ਿਤ’ ਵਿਚ ਨਵੀਂ ਕਾਰਜਕਾਰਨੀ ਨੇ ਸੰਭਾਲਿਆ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।