06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਮਾਸਟਰ ਕੇਡਰ ਤੋਂ ਲੈਕਚਰਾਰਾਂ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ-ਮਾਸਟਰ ਕੇਡਰ ਯੂਨੀਅਨ

ਅਜੀਤ ਡੈਸਕ 15-07-2026
ਫ਼ਾਜ਼ਿਲਕਾ, 14 ਜੁਲਾਈ (ਅਮਰਜੀਤ ਸ਼ਰਮਾ)-ਸਿੱਖਿਆ ਵਿਭਾਗ ਵਿਚ ਮਾਸਟਰ ਕੇਡਰ ਤੋਂ ਲੈਕਚਰਾਰ ਦੀ ਪਦ-ਉੱਨਤੀ ਦੀ ਮੰਗ ਲੰਬੇ ਸਮੇਂ ਤੋਂ ਲਟਕ ਰਹੀ ਹੈ, ਪਰ ਸਿੱਖਿਆ ਵਿਭਾਗ ਇਸ ਗੰਭੀਰ ਮਸਲੇ ਪ੍ਰਤੀ ਪੂਰੀ ਤਰ੍ਹਾਂ ਉਦਾਸੀਨ ਬਣਿਆ ਹੋਇਆ ਹੈ। ਪਿਛਲੇ ਕਈ ਸਾਲਾਂ ਤੋਂ ਸਕੂਲਾਂ ’ਚ ਲੈਕਚਰਾਰਾਂ ਦੀਆਂ ਅਸਾਮੀਆਂ ਲਗਭਗ ਖ਼ਾਲੀ ਹੋ ਚੁੱਕੀਆਂ ਹਨ। ਨਿਯਮਾਂ ਅਨੁਸਾਰ ਪਦ-ਉੱਨਤੀ ਕੋਟੇ ਦੀਆਂ ਸਾਰੀਆਂ ਖ਼ਾਲੀ ਸੀਟਾਂ ਭਰੀਆਂ ਜਾਣੀਆਂ ਚਾਹੀਦੀਆਂ ਹਨ, ਪਰ ਸਿੱਖਿਆ ਵਿਭਾਗ ਅਤੇ ਸਿੱਖਿਆ ਮੰਤਰੀ ਇਸ ਮਾਮਲੇ ਵਿਚ ਸੰਜੀਦਗੀ ਨਹੀਂ ਦਿਖਾ ਰਹੇ, ਜਦੋਂ ਕਿ ਹੁਣ ਤਰੱਕੀਆਂ ਵਿਚ ਆਉਣ ਵਾਲੀਆਂ ਸਾਰੀਆਂ ਕਾਨੂੰਨੀ ਅੜਚਣਾਂ ਵੀ ਦੂਰ ਹੋ ਚੁੱਕੀਆਂ ਹਨ। ਮਾਸਟਰ ਕੇਡਰ ਯੂਨੀਅਨ ਵਲੋਂ ਇਸ ਸੰਬੰਧੀ ਸਿੱਖਿਆ ਮੰਤਰੀ ਅਤੇ ਡੀ.ਪੀ.ਆਈ.ਨਾਲ ਕਈ ਵਾਰ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ, ਪਰ ਨਤੀਜਾ ਅਜੇ ਤੱਕ ਸਿਫ਼ਰ ਰਿਹਾ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਲੈਕਚਰਾਰਾਂ ਦੇ ਅਹੁਦੇ ਖ਼ਾਲੀ ਹੋਣ ਕਾਰਨ ਪੰਜਾਬ ਦੇ ਸਕੂਲਾਂ ਵਿਚ ਸੈਕੰਡਰੀ ਸਿੱਖਿਆ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਕਾਰਨ ਬੱਚਿਆਂ ਦੇ ਪ੍ਰੀਖਿਆ ਨਤੀਜਿਆਂ ’ਤੇ ਮਾੜਾ ਅਸਰ ਪੈ ਰਿਹਾ ਹੈ। ਯੂਨੀਅਨ ਨੇ ਮੰਗ ਕੀਤੀ ਹੈ ਕਿ ਇਹ ਤਰੱਕੀਆਂ ਤੁਰੰਤ ਕੀਤੀਆਂ ਜਾਣ ਤਾਂ ਜੋ ਬੱਚਿਆਂ ਦਾ ਭਵਿੱਖ ਸੁਧਰ ਸਕੇ। ਇਸ ਮੌਕੇ ਮਾਸਟਰ ਕੇਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ, ਸੀਨੀਅਰ ਸੂਬਾ ਪ੍ਰਧਾਨ ਦਲਜੀਤ ਸਿੰਘ, ਪਲਵਿੰਦਰ ਸਿੰਘ, ਲਾਲ ਚੰਦ, ਰੋਹਿਤ ਮੂਲਿਆ ਵਾਲੀ, ਰਜਿੰਦਰ ਕੁਮਾਰ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ ਅਤੇ ਪਰਮਜੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਕੇ.ਐਮ.ਐਮ. ਦੇ ਐਲਾਨ ਮੁਤਾਬਿਕ ਮੋਟਰਸਾਈਕਲ ਮਾਰਚ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਚੰਦਨ ਕੁਮਾਰ ਉਰਫ਼ ਚੰਦੂ ਵਲੋਂ ਫ਼ਿਰੋਜ਼ਪੁਰ ਦਿਹਾਤੀ ਦੇ 30 ਦੇ ਕਰੀਬ ਸਰਪੰਚਾਂ ਨਾਲ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।