06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸਮਾਧੀ ਸਵਾਮੀ ਸ੍ਰੀ ਸ਼ੰਕਰਾ ਪੁਰੀ ਜ਼ੀਰਾ ਵਿਖੇ 22 ਤੋਂ 29 ਜੁਲਾਈ ਤੱਕ ਹੋਵੇਗੀ ਮੇਲਾ ਵਿਆਸ ਪੂਜਾ

ਅਜੀਤ ਡੈਸਕ 15-07-2026
ਜ਼ੀਰਾ, 14 ਜੁਲਾਈ (ਰਜਨੀਸ਼ ਕਥੂਰੀਆ)- ਸਮਾਧੀ ਸਵਾਮੀ ਸ਼ੰਕਰਾ ਪੁਰੀ ਮਹਾਰਾਜ ਜ਼ੀਰਾ ਵਿਖੇ 22 ਜੁਲਾਈ ਤੋਂ 29 ਜੁਲਾਈ 2026 ਤੱਕ ਮੇਲਾ ਵਿਆਸ ਪੂਜਾ ਅਤੇ ਸ਼੍ਰੀਮਦ ਭਾਗਵਤ ਮਹਾਂਪੁਰਾਣ ਕਥਾ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਪਾਵਨ ਸਮਾਗਮ ਸ਼੍ਰੀ ਸ਼੍ਰੀ 1008 ਮਹਾਮੰਡਲੇਸ਼ਵਰ ਸਵਾਮੀ ਸ੍ਰੀ ਕਮਲਪੁਰੀ ਮਹਾਰਾਜ ਅਤੇ ਮਹਾਂ ਮੰਡਲੇਸ਼ਵਰ ਸਵਾਮੀ ਸ੍ਰੀ ਲਕਸ਼ਮਣਪੁਰੀ ਮਹਾਰਾਜ ਦੀ ਪਾਵਨ ਅਗਵਾਈ ਅਤੇ ਅਧਿਆਤਮਿਕ ਰਹਿਨੁਮਾਈ ਹੇਠ ਕਰਵਾਇਆ ਜਾਵੇਗਾ। ਇਸ ਸਮਾਗਮ ਸਬੰਧੀ ਪ੍ਰਮੁੱਖ ਸਮਾਜ ਸੇਵੀ ਅਤੇ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਜ਼ੀਰਾ ਸੁਖਦੇਵ ਬਿੱਟੂ ਵਿੱਜ ਨੇ ਸਵਾਮੀ ਸ੍ਰੀ ਕਮਲ ਪੁਰੀ ਮਹਾਰਾਜ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਹੋਣ ਵਾਲੇ ਧਾਰਮਿਕ ਸਮਾਗਮਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸੁਖਦੇਵ ਬਿੱਟੂ ਵਿੱਜ ਨੇ ਕਿਹਾ ਕਿ ਸੰਤਾਂ ਮਹਾਤਮਾਵਾਂ ਦੀ ਸੰਗਤ ਅਤੇ ਧਾਰਮਿਕ ਸਮਾਗਮ ਮਨੁੱਖ ਨੂੰ ਰੂਹਾਨੀ ਸਕੂਨ ਪ੍ਰਦਾਨ ਕਰਨ ਦੇ ਨਾਲ-ਨਾਲ ਸੇਵਾ, ਸਦਭਾਵਨਾ ਅਤੇ ਇਨਸਾਨੀਅਤ ਦੇ ਰਸਤੇ ’ਤੇ ਚੱਲਣ ਦੀ ਪ੍ਰੇਰਨਾ ਦਿੰਦੇ ਹਨ।
ਪਿਛਲੀ ਖ਼ਬਰ ਵਿਵੇਕਾਨੰਦ ਵਰਲਡ ਸਕੂਲ ਦੇ 13 ਨਿਸ਼ਾਨੇਬਾਜ਼ ਪ੍ਰੀ-ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਲਈ ਕੁਆਲੀਫਾਈ ਅਗਲੀ ਖ਼ਬਰ ਸੀ-ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਵਿਖੇ ਮੁਫ਼ਤ ਫਿਜ਼ੀਕਲ ਕੈਂਪ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।