15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਦੌਲਤਪੁਰਾ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ

ਅਜੀਤ ਡੈਸਕ 16-07-2026
ਅਬੋਹਰ, 15 ਜੁਲਾਈ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਦੌਲਤਪੁਰਾ ਵਿਖੇ ਖੇਡ ਕੋਚ ਸੁਰਿੰਦਰ ਕੁਮਾਰ ਅਤੇ ਪਿੰਡ ਦੇ ਨੌਜਵਾਨਾਂ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਫ਼ੌਜ ਦੇ ਜਵਾਨ ਸੰਦੀਪ ਕੁਮਾਰ, ਨਵਦੀਪ ਸਿੰਘ, ਲਖਵਿੰਦਰ ਸਿੰਘ ਵਲੋਂ ਕੀਤਾ ਗਿਆ। ਇਸ ਦੌਰਾਨ ਕੋਚ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਪਿੰਡ ਵਿਚ ਇਸ ਤੋਂ ਪਹਿਲਾ ਖੇਡ ਮੈਦਾਨ ਨਹੀਂ ਸੀ। ਉਨ੍ਹਾਂ ਪਿੰਡ ਦੇ ਨੌਜਵਾਨਾਂ ਨੂੰ ਲੈ ਕੇ ਪਿੰਡ ਦੀ ਪੰਚਾਇਤੀ ਜ਼ਮੀਨ ਵਿਚ ਇਹ ਖੇਡ ਮੈਦਾਨ ਤਿਆਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਹ ਨੌਜਵਾਨਾਂ ਨੂੰ ਪੁਲਿਸ, ਫ਼ੌਜ ਵਿਚ ਭਰਤੀ ਹੋਣ ਲਈ ਟਰੇਨਿੰਗ ਵੀ ਦਿੰਦੇ ਹਨ। ਇਸ ਮੌਕੇ ਪਿੰਡ ਵਾਸੀ ਜਤਿੰਦਰ ਸਿੰਘ, ਰਾਜਿੰਦਰ ਕੁਮਾਰ, ਕਰਤਾਰ ਸਿੰਘ, ਕ੍ਰਿਸ਼ਨ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਫ਼ਿਲਮ ਰਾਹੀਂ ਲੋਕਾਂ ਨੂੰ ਕਰਵਾਇਆ ਜਾ ਰਿਹਾ ਜੀਵਨ... ਅਗਲੀ ਖ਼ਬਰ ਫ਼ਰਨੀਚਰ ਐਂਡ ਫ਼ਰਨੀਚਰ ਮੈਟੀਰੀਅਲ ਐਸੋਸੀਏਸ਼ਨ ਦੀ ਮੀਟਿੰਗ ਸੰਗਠਨ ਮਜ਼ਬੂਤ ਕਰਨ ਦਾ ਲਿਆ ਅਹਿਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।