15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਬੱਚਿਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਦਸਤ ਬਾਰੇ ਦਿੱਤੀ ਜਾਣਕਾਰੀ

ਅਜੀਤ ਡੈਸਕ 16-07-2026
ਅਬੋਹਰ, 15 ਜੁਲਾਈ (ਸੁਖਜੀਤ ਸਿੰਘ ਬਰਾੜ)-ਸਿਹਤ ਵਿਭਾਗ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ.ਸੁਮੀਤ ਸਿੰਘ ਦੀ ਅਗਵਾਈ ਹੇਠ ਅਬੋਹਰ ਵਿਚ ਵੱਖ-ਵੱਖ ਥਾਵਾਂ ’ਤੇ ਤੀਬਰ ਦਸਤ ਰੋਕੂ ਪੰਦ੍ਹਰਵਾੜੇ ਦੌਰਾਨ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ 5 ਸਾਲ ਤੋਂ ਛੋਟੇ ਬੱਚਿਆਂ ਨੂੰ ਦਸਤ ਅਤੇ ਡੀਹਾਈਡਰੇਸ਼ਨ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ ਅਤੇ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ। ਇਸ ਮੁਹਿੰਮ ਦੇ ਤਹਿਤ 31 ਜੁਲਾਈ ਤੱਕ ਗਤੀਵਿਧੀਆਂ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹਸਪਤਾਲ ਦੇ ਜੱਚਾ ਬੱਚਾ ਵਾਰਡ, ਪੀ.ਪੀ ਯੂਨਿਟ, ਆਮ ਆਦਮੀ ਕਲੀਨਿਕਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਓ.ਆਰ.ਐੱਸ ਅਤੇ ਜ਼ਿੰਕ ਕਾਰਨਰ ਸਥਾਪਿਤ ਕੀਤੇ ਗਏ ਅਤੇ ਨਵਜੰਮੇ ਬੱਚਿਆਂ ਤੋਂ ਲੈ ਕੇ ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਮਾਵਾਂ ਅਤੇ ਪਰਿਵਾਰਿਕ ਮੈਂਬਰਾਂ ਨੂੰ ਡਾਇਰੀਆ ਬਾਰੇ ਜਾਗਰੂਕ ਕੀਤਾ ਗਿਆ। ਸਿਹਤ ਸਟਾਫ਼ ਵਲੋਂ ਓ.ਆਰ.ਐੱਸ ਪੈਕਟ ਵੀ ਵੰਡੇ ਗਏ। ਇਸ ਦੌਰਾਨ ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ, ਏ.ਐਨ.ਐਮ ਡਿੰਪਲ, ਸਟਾਫ਼ ਨਰਸ ਅੰਤਰਪ੍ਰੀਤ ਕੌਰ, ਸਟਾਫ਼ ਨਰਸ ਸੁਨੀਤਾ, ਆਸ਼ਾ ਵਰਕਰ, ਆਂਗਣਵਾੜੀ ਵਰਕਰ ਅਤੇ ਹੋਰ ਸਿਹਤ ਸਟਾਫ਼ ਮੌਜੂਦ ਸੀ।
ਪਿਛਲੀ ਖ਼ਬਰ ਅਬੋਹਰ ਦੇ ਰਾਜੀਵ ਨਗਰ ’ਚ ਸੀਵਰੇਜ ਸਮੱਸਿਆ ਨੂੰ ਲੈ ਕੇ ਕਾਂਗਰਸੀ ਆਗੂ ਸੁਧੀਰ ਭਾਦੂ ਵਲੋਂ ਦੌਰਾ ਅਗਲੀ ਖ਼ਬਰ ਡੀ.ਏ.ਵੀ.ਕਾਲਜ ਦਾ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।