15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਮਾਜ ਸੇਵੀ ਮਨਜੀਤ ਸੁਆਮੀ ਵਲੋਂ ਦੇਸ਼ ਦੇ ਕਾਨੂੰਨ ਮੰਤਰੀ ਨਾਲ ਮੁਲਾਕਾਤ

ਅਜੀਤ ਡੈਸਕ 16-07-2026
ਫ਼ਾਜ਼ਿਲਕਾ, 15 ਜੁਲਾਈ (ਅਮਰਜੀਤ ਸ਼ਰਮਾ)-ਸੁਆਮੀ ਵਿਵੇਕਾਨੰਦ ਆਈ.ਟੀ.ਆਈ. ਦੇ ਚੇਅਰਮੈਨ ਅਤੇ ਜਾਣੇ-ਪਛਾਣੇ ਸਮਾਜ ਸੇਵੀ ਮਨਜੀਤ ਸੁਆਮੀ ਨੇ ਦੇਸ਼ ਦੇ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਉਨ੍ਹਾਂ ਦੇ ਗ੍ਰਹਿ ਨਿਵਾਸ ਵਿਖੇ ਇਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਮਨਜੀਤ ਸੁਆਮੀ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਵਲੋਂ ਲਿਖੀਆਂ ਚਾਰ ਪੁਸਤਕਾਂ ਭੇਟ ਕੀਤੀਆਂ। ਦੂਜੇ ਪਾਸੇ ਸਮਾਜ ਸੇਵੀ ਮਨਜੀਤ ਸੁਆਮੀ ਨੇ ਵੀ ਆਦਰ ਅਤੇ ਸਤਿਕਾਰ ਵਜੋਂ ਕਾਨੂੰਨ ਮੰਤਰੀ ਨੂੰ ਮਹਾਨ ਸੂਫ਼ੀ ਸੰਤ ਬਾਬਾ ਫ਼ਰੀਦ ਜੀ ਦੀ ਇਕ ਸੁੰਦਰ ਤਸਵੀਰ ਭੇਟ ਕਰਕੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਇਸ ਖ਼ਾਸ ਮੌਕੇ ’ਤੇ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਦੀ ਧਰਮ-ਪਤਨੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਪੈਰਾਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਹੱਕੀ ਮੰਗਾਂ ਲਈ ਤਿੱਖੇ ਸੰਘਰਸ਼ ਦਾ ਐਲਾਨ ਸਮੂਹ ਮੁਲਾਜ਼ਮਾਂ ਨੂੰ ਸਾਂਝੇ ਬ... ਅਗਲੀ ਖ਼ਬਰ ਅਬੋਹਰ ਦੇ ਰਾਜੀਵ ਨਗਰ ’ਚ ਸੀਵਰੇਜ ਸਮੱਸਿਆ ਨੂੰ ਲੈ ਕੇ ਕਾਂਗਰਸੀ ਆਗੂ ਸੁਧੀਰ ਭਾਦੂ ਵਲੋਂ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।