09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਰਜਿੰਦਰ ਕੰਬੋਜ ਦਾ ਤਹਿਸੀਲ ਕੰਪਲੈਕਸ ਵਿਚ ਹੋਇਆ ਨਿੱਘਾ ਸਵਾਗਤ

ਅਜੀਤ ਡੈਸਕ 18-07-2026
ਅਬੋਹਰ, 17 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਮਾਰਕੀਟ ਕਮੇਟੀ ਅਬੋਹਰ ਦੇ ਨਵ-ਨਿਯੁਕਤ ਚੇਅਰਮੈਨ ਰਜਿੰਦਰ ਕੰਬੋਜ ਉਰਫ਼ ਡੱਬੂ ਦਾ ਤਹਿਸੀਲ ਕੰਪਲੈਕਸ ਸਥਿਤ ਸੀਨੀਅਰ ਐਡਵੋਕੇਟ ਦੇਸ ਰਾਜ ਕੰਬੋਜ ਅਤੇ ਐਡਵੋਕੇਟ ਨਰੇਸ਼ ਕੰਬੋਜ ਦੇ ਦਫ਼ਤਰ ਪੁੱਜਣ ’ਤੇ ਸਾਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਰਜਿੰਦਰ ਕੰਬੋਜ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਲੀਗਲ ਵਿੰਗ ਦੇ ਜੁਆਇੰਟ ਸਕੱਤਰ ਐਡਵੋਕੇਟ ਹਰਪ੍ਰੀਤ ਸਿੰਘ, ਸਾਬਕਾ ਜ਼ਿਲ੍ਹਾ ਪ੍ਰਧਾਨ ਮਾਸਟਰ ਸੁਨੀਲ ਸਚਦੇਵਾ, ਕੰਬੋਜ ਸਭਾ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਕੰਬੋਜ, ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਦੇ ਪ੍ਰਧਾਨ ਸ਼ੌਕੀ ਕੰਬੋਜ ਅਤੇ ਹੋਰ ਹਾਜ਼ਰ ਸੱਜਣਾਂ ਨੇ ਕਿਹਾ ਕਿ ਰਜਿੰਦਰ ਕੰਬੋਜ ਨੂੰ ਮਿਲੀ ਇਹ ਜ਼ਿੰਮੇਵਾਰੀ ਖੇਤਰ ਦੇ ਕਿਸਾਨਾਂ, ਆੜ੍ਹਤੀਆਂ ਅਤੇ ਆਮ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਨਾਲ ਜੁੜੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾਣਾ ਚਾਹੀਦਾ ਹੈ। ਸੀਨੀਅਰ ਐਡਵੋਕੇਟ ਦੇਸ ਰਾਜ ਕੰਬੋਜ ਨੇ ਆਸ ਜਤਾਈ ਕਿ ਨਵੇਂ ਚੇਅਰਮੈਨ ਰਜਿੰਦਰ ਕੰਬੋਜ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਲੋਕ ਹਿਤ ਦੀ ਭਾਵਨਾ ਨਾਲ ਨਿਭਾਉਣਗੇ ਅਤੇ ਕਿਸਾਨਾਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਕਦਮ ਚੁੱਕਣਗੇ।
ਪਿਛਲੀ ਖ਼ਬਰ ਏਟਕ ਨੇ ਕੇਂਦਰੀ ਪੇ-ਸਕੇਲ ਦੀਆਂ ਕਾਪੀਆਂ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਲੀਗਲ ਏਡ ਦੇ ਵਿਰੋਧ ’ਚ ਵਕੀਲਾਂ ਦਾ ਸੰਘਰਸ਼ ਹੋਇਆ ਹੋਰ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।