11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਆਮ ਆਦਮੀ ਕਲੀਨਿਕ ਬਸਤੀ ਟੈਂਕਾਂ ਵਾਲੀ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਐਨਕਾਂ ਵੰਡਣ ਦਾ ਲੱਗਿਆ ਕੈਂਪ,104 ਮਰੀਜ਼ਾਂ ਦੀ ਹੋਈ ਜਾਂਚ

ਅਜੀਤ ਡੈਸਕ 18-07-2026
ਫ਼ਿਰੋਜ਼ਪੁਰ, 17 ਜੁਲਾਈ (ਕੁਲਬੀਰ ਸਿੰਘ ਸੋਢੀ)-ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ‘ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਂਡਨੈੱਸ’ ਦੇ ਤਹਿਤ ਆਮ ਆਦਮੀ ਕਲੀਨਿਕ, ਬਸਤੀ ਟੈਂਕਾਂ ਵਾਲੀ ਵਿਖੇ ਵਿਸ਼ੇਸ਼ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ। ਉਕਤ ਜਾਣਕਾਰੀ ਆਮ ਆਦਮੀ ਕਲੀਨਿਕ, ਬਸਤੀ ਟੈਂਕਾਂ ਵਾਲੀ ਦੇ ਇੰਚਾਰਜ ਡਾ. ਤਰੁਨਪਾਲ ਕੌਰ ਸੋਢੀ ਨੇ ਸਾਂਝੀ ਕੀਤੀ। ਕੈਂਪ ਦੌਰਾਨ ਜ਼ਿਲ੍ਹੇ ਦੇ ਮੁੱਖ ਹਸਪਤਾਲ ਦੇ ਐੱਸ.ਐੱਮ.ਓ ਅਤੇ ਹੱਡੀਆਂ ਦੇ ਮਾਹਿਰ ਡਾਕਟਰ ਨਿਖਲ ਗੁਪਤਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਕੈਂਪ ਦੌਰਾਨ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ.ਦੀਕਸ਼ਿਤ ਸਿੰਗਲਾ ਅਤੇ ਅਪਥੈਲਮੀਕ ਅਫ਼ਸਰ ਆਸ਼ੂ ਸ਼ਰਮਾ ਵਲੋਂ ਪਹੁੰਚੇ ਹੋਏ ਮਰੀਜ਼ਾਂ ਦੀਆਂ ਅੱਖਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਕੈਂਪ ਵਿਚ ਕੁੱਲ 104 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਜਿਸ ਦੌਰਾਨ 45 ਸਾਲ ਤੋਂ ਵੱਧ ਉਮਰ ਦੇ 78 ਅਜਿਹੇ ਮਰੀਜ਼ ਪਾਏ ਗਏ ਜਿਨ੍ਹਾਂ ਦੀ ਨਜ਼ਰ ਘੱਟ ਸੀ, ਮੌਕੇ ’ਤੇ ਹੀ ਉਨ੍ਹਾਂ ਨੂੰ ਵਿਭਾਗ ਵਲੋਂ ਮੁਫ਼ਤ ਐਨਕਾਂ ਵੰਡੀਆਂ ਗਈਆਂ। ਇਸ ਤੋਂ ਇਲਾਵਾ ਜਾਂਚ ਦੌਰਾਨ 16 ਮਰੀਜ਼ ਮੋਤੀਆ ਬਿੰਦ (ਚਿੱਟਾ ਮੋਤੀਆ) ਤੋਂ ਪੀੜਤ ਪਾਏ ਗਏ, ਜਿਨ੍ਹਾਂ ਦੇ ਅਗਲੇ ਇਲਾਜ ਅਤੇ ਆਪ੍ਰੇਸ਼ਨ ਲਈ ਸਿਹਤ ਵਿਭਾਗ ਵਲੋਂ ਮੁਫ਼ਤ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ, ਫਾਰਮਾਸਿਸਟ ਸ਼ਿਵਾਨੀ ਸ਼ੁਕਲਾ, ਲੈਬੋਟਰੀ ਟੈਕਨੀਸ਼ੀਅਨ ਸਿਮਰਜੀਤ ਸਿੰਘ ਸਮੇਤ ਸਾਰੇ ਸਿਹਤ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੇਂਦਰੀ ਤਨਖ਼ਾਹ ਸਕੇਲਾਂ ਵਾਲੇ ਪੱਤਰ ਦੀਆਂ ਕਾਪੀਆਂ ਸਾੜੀਆਂ ਅਗਲੀ ਖ਼ਬਰ ਫ਼ਿਰੋਜ਼ਪੁਰ ਦਾ ਗੁਰੂ ਨਾਨਕ ਕਾਲਜ ਸਿੱਖਿਆ ਦੇ ਖੇਤਰ ਅੰਦਰ ਜਗਾ ਰਿਹਾ ਹੈ ਨਿਵੇਕਲੀ ਅਲਖ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।