12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਬੇਸਹਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਅਜੀਤ ਡੈਸਕ 22-07-2026
ਅਬੋਹਰ, 21 ਜੁਲਾਈ(ਵਿਵੇਕ ਹੂੜੀਆ)-ਅਬੋਹਰ ਦੇ ਇੰਦਰਾ ਨਗਰੀ ਨਿਵਾਸੀ ਇਕ ਨੌਜਵਾਨ ਦੀ ਮੋਟਰਸਾਈਕਲ ਪਸ਼ੂ ਨਾਲ ਟਕਰਾਉਣ ਕਾਰਨ ਦਰਦਨਾਕ ਮੌਤ ਹੋ ਗਈ, ਜਦਕਿ ਉਸ ਦੇ ਦੋ ਦੋਸਤ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਆਕਾਸ਼ (25) ਪੁੱਤਰ ਭੁਪਿੰਦਰ ਵਜੋਂ ਹੋਈ ਹੈ, ਜੋ ਡੈਕੋਰੇਟਰ ਦਾ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ ਆਕਾਸ਼ ਆਪਣੇ ਦੋਸਤਾਂ ਅੰਸ਼ (18) ਅਤੇ ਅਰਜੁਨ ਨਾਲ ਪਿੰਡ ਢਾਬਾਂ ਕੋਕਰੀਆਂ ਤੋਂ ਕੰਮ ਖ਼ਤਮ ਕਰਕੇ ਮੋਟਰਸਾਈਕਲ ’ਤੇ ਵਾਪਸ ਸ਼ਹਿਰ ਆ ਰਿਹਾ ਸੀ। ਪਿੰਡ ਦੇ ਨੇੜੇ ਹੀ ਅਚਾਨਕ ਮੋਟਰਸਾਈਕਲ ਬੇਸਹਾਰਾ ਪਸ਼ੂ ਨਾਲ ਟਕਰਾ ਕੇ ਹਾਦਸਾਗ੍ਰਸਤ ਹੋ ਗਿਆ। ਰਾਹਗੀਰਾਂ ਨੇ ਤੁਰੰਤ ਤਿੰਨਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਆਕਾਸ਼ ਨੂੰ ਮ੍ਰਿਤਕ ਐਲਾਨ ਦਿੱਤਾ। ਅਰਜੁਨ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ, ਜਦਕਿ ਅੰਸ਼ ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਜ਼ੇਰੇ-ਇਲਾਜ ਹੈ। ਪੁਲਿਸ ਨੇ ਲਾਸ਼ ਨੂੰ ਮੋਰਚਰੀ ਵਿਚ ਰਖਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪੰਜਾਬ ਨੂੰ ਰਾਜਸਥਾਨ ਨਾਲ ਜੋੜਨ ਵਾਲੀ ਸੜਕ ਕਿਨਾਰੇ ਲੱਗੇ ਰੂੜੀਆਂ ਦੇ ਢੇਰ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਅਬੋਹਰ ਦੇ 3 ਸਥਾਨਾਂ ’ਤੇ ਚਲਾਇਆ ਵਿਸ਼ੇਸ਼ ਸਫ਼ਾਈ ਅਭਿਆਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।