12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਐੱਸ.ਆਈ.ਆਰ.2026 ਮੁਹਿੰਮ ਤਹਿਤ ਅਧਿਆਪਕਾਵਾਂ ਅਤੇ ਵਿਦਿਆਰਥਣ ਵੋਟਰਾਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 22-07-2026
ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਚੱਲ ਰਹੀ ‘ਸਪੈਸ਼ਲ ਇੰਟੈਂਸਿਵ ਰੀਵਿਜ਼ਨ’-2026 ਮੁਹਿੰਮ ਤਹਿਤ ਉਪ ਮੰਡਲ ਮੈਜਿਸਟਰੇਟ ਅਬੋਹਰ ਕਿਰਪਾਲ ਵੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ 81-ਅਬੋਹਰ ਵਿਚ ਵੋਟਰ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਫ਼ਾਜ਼ਿਲਕਾ ਸਵੀਪ ਟੀਮ ਦੇ ਨੋਡਲ ਅਫ਼ਸਰ ਅਜੇ ਕੁਮਾਰ ਛਾਬੜਾ ਨੇ ਆਪਣੀ ਟੀਮ ਸਮੇਤ ਪੀ.ਐਮ.ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦਾ ਦੌਰਾ ਕੀਤਾ ਅਤੇ ਵਿਦਿਆਰਥਣ ਵੋਟਰਾਂ ਅਤੇ ਸਕੂਲ ਸਟਾਫ਼ ਨੂੰ ਐੱਸ.ਆਈ.ਆਰ.-2026 ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਨੋਡਲ ਅਫ਼ਸਰ ਅਜੇ ਕੁਮਾਰ ਛਾਬੜਾ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਵਲੋਂ ਘਰ-ਘਰ ਜਾ ਕੇ ਵੋਟਰਾਂ ਦੀ ਸਵੈ-ਪੜਤਾਲ ਲਈ ਗਣਨਾ ਫਾਰਮ ਵੰਡੇ ਜਾ ਰਹੇ ਹਨ। ਉਨ੍ਹਾਂ ਵਿਦਿਆਰਥਣ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਫਾਰਮ ਵਿਚ ਆਪਣਾ ਨਾਂ, ਪਿਤਾ/ਪਤੀ ਦਾ ਨਾਂ, ਉਮਰ, ਪਤਾ, ਮੋਬਾਈਲ ਨੰਬਰ ਅਤੇ ਹੋਰ ਜ਼ਰੂਰੀ ਵੇਰਵੇ ਸਹੀ-ਸਹੀ ਭਰਨ। ਇਹ ਫਾਰਮ ਜ਼ਰੂਰੀ ਪਛਾਣ ਪੱਤਰ, ਜਨਮ ਮਿਤੀ ਅਤੇ ਰਿਹਾਇਸ਼ੀ ਸਬੂਤ ਨਾਲ ਨੱਥੀ ਕਰਕੇ 3 ਅਗਸਤ ਤੱਕ ਆਪਣੇ ਸਬੰਧਿਤ ਬੀ.ਐਲ.ਓ. ਕੋਲ ਜਮਾਂ ਕਰਵਾਏ ਜਾਣ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ, ਸਕੂਲ ਸਟਾਫ਼ ਅਤੇ ਫ਼ਾਜ਼ਿਲਕਾ ਸਵੀਪ ਟੀਮ ਅਬੋਹਰ-81 ਦੇ ਮੈਂਬਰ ਮਹਾਵੀਰ, ਅਭੀਜੀਤ ਕੁਮਾਰ ਅਤੇ ਰਾਮ ਕੁਮਾਰ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਜਲਾਲਾਬਾਦ ’ਚ ਲੱਗੇ ਗੰਦਗੀ ਦੇ ਢੇਰ, ਮਹਾਂਮਾਰੀ ਫੈਲਣ ਦਾ ਡਰ ਪੰਜਾਬ ਸਰਕਾਰ ਸਫ਼ਾਈ ਕਰ... ਅਗਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ - ਹੈਰੋਇਨ ਸਮੇਤ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।