12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਜਲਾਲਾਬਾਦ ’ਚ ਲੱਗੇ ਗੰਦਗੀ ਦੇ ਢੇਰ, ਮਹਾਂਮਾਰੀ ਫੈਲਣ ਦਾ ਡਰ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨੇ-ਰਾਜ ਬਖ਼ਸ਼ ਕੰਬੋਜ

ਅਜੀਤ ਡੈਸਕ 22-07-2026
ਜਲਾਲਾਬਾਦ, 21 ਜੁਲਾਈ (ਕਰਨ ਚੁਚਰਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓ.ਬੀ.ਸੀ.ਡਿਪਾਰਟਮੈਂਟ ਦੇ ਸਾਬਕਾ ਚੇਅਰਮੈਨ ਰਾਜ ਬਖ਼ਸ਼ ਕੰਬੋਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਲੰਮੇ ਸਮੇਂ ਤੋਂ ਨਾ ਮੰਨੇ ਜਾਣ ਕਾਰਨ ਉਹ ਹੜਤਾਲ ’ਤੇ ਹਨ। ਇਸ ਵਜਾ ਨਾਲ ਜਲਾਲਾਬਾਦ ਸ਼ਹਿਰ ਦੀ ਨਗਰ ਕੌਂਸਲ ਹਦੂਦ ਅੰਦਰ ਸਫ਼ਾਈ ਵਿਵਸਥਾ ਦਾ ਬੁਰਾ ਹਾਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਥਾਂ-ਥਾਂ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗੇ ਹੋਣ ਕਾਰਨ ਇਲਾਕੇ ਵਿਚ ਬਿਮਾਰੀਆਂ ਅਤੇ ਮਹਾਂਮਾਰੀ ਫੈਲਣ ਦਾ ਗੰਭੀਰ ਖ਼ਦਸ਼ਾ ਬਣਿਆ ਹੋਇਆ ਹੈ। ਰਾਜ ਬਖ਼ਸ਼ ਕੰਬੋਜ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 2022 ਦੀਆਂ ਚੋਣਾਂ ਸਮੇਂ ਸਫ਼ਾਈ ਕਰਮਚਾਰੀਆਂ ਨਾਲ ਕੀਤੇ ਵਾਅਦਿਆਂ ਮੁਤਾਬਿਕ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਤਾਂ ਜੋ ਕਰਮਚਾਰੀ ਹੜਤਾਲ ਖ਼ਤਮ ਕਰਕੇ ਜਲਦੀ ਕੰਮ ’ਤੇ ਪਰਤ ਸਕਣ ਅਤੇ ਸ਼ਹਿਰ ਵਾਸੀਆਂ ਨੂੰ ਰਾਹਤ ਮਿਲ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਕਾਂਗਰਸ ਸ਼ਹਿਰੀ ਦੇ ਕਾਰਜਕਾਰੀ ਪ੍ਰਧਾਨ ਸੁਮਿਤ ਛਾਬੜਾ, ਪਰਮਜੀਤ ਸੇਵਾਮੁਕਤ ਥਾਣੇਦਾਰ, ਚੇਅਰਮੈਨ ਮੰਗਤ ਰਾਮ ਚੁੱਘ, ਪ੍ਰਭਪ੍ਰੀਤ ਸਿੰਘ ਬੱਬਲੂ, ਰਾਮਪਾਲ, ਅਸ਼ੋਕ ਕਾਠਪਾਲ, ਵਿਨੋਦ ਸੈਨ ਅਤੇ ਗੋਰਾ ਲਾਧੂਕਾ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਆਲਮਗੜ੍ਹ ਦੇ ਪ੍ਰਯਾਸ ਸਕੂਲ ’ਚ ਐਡਵੋਕੇਟ ਮਧੂ ਬਾਲਾ ਨੇ ਬੱਚਿਆਂ ਨੂੰ ਨੈਤਿਕ ਸਿੱਖਿਆ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਐੱਸ.ਆਈ.ਆਰ.2026 ਮੁਹਿੰਮ ਤਹਿਤ ਅਧਿਆਪਕਾਵਾਂ ਅਤੇ ਵਿਦਿਆਰਥਣ ਵੋਟਰਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।