12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਆਲਮਗੜ੍ਹ ਦੇ ਪ੍ਰਯਾਸ ਸਕੂਲ ’ਚ ਐਡਵੋਕੇਟ ਮਧੂ ਬਾਲਾ ਨੇ ਬੱਚਿਆਂ ਨੂੰ ਨੈਤਿਕ ਸਿੱਖਿਆ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਅਜੀਤ ਡੈਸਕ 22-07-2026
ਅਬੋਹਰ, 21 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਸਮਾਜ ਸੇਵਾ ਅਤੇ ਸਿੱਖਿਆ ਪ੍ਰਤੀ ਆਪਣੀ ਸੰਵੇਦਨਸ਼ੀਲ ਸੋਚ ਦਾ ਪ੍ਰਗਟਾਵਾ ਕਰਦਿਆਂ ਐਡਵੋਕੇਟ ਮਧੂ ਬਾਲਾ ਨੇ ਆਲਮਗੜ੍ਹ ਦੇ ਪ੍ਰਯਾਸ ਸਕੂਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਕੂਲ ਦੀ ਅਧਿਆਪਕਾ ਸੰਦੀਪ ਕੌਰ ਅਤੇ ਹੋਰ ਅਧਿਆਪਕਾਂ ਨਾਲ ਬੱਚਿਆਂ ਦੀ ਪੜ੍ਹਾਈ, ਸਰਬਪੱਖੀ ਵਿਕਾਸ ਅਤੇ ਨੈਤਿਕ ਕਦਰਾਂ ਕੀਮਤਾਂ ਸਬੰਧੀ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ। ਐਡਵੋਕੇਟ ਮਧੂ ਬਾਲਾ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਨੈਤਿਕ ਸਿੱਖਿਆ ਦੇਣਾ ਵੀ ਬੇਹੱਦ ਜ਼ਰੂਰੀ ਹੈ, ਕਿਉਂ ਕਿ ਚੰਗੇ ਸੰਸਕਾਰ ਅਤੇ ਉੱਚ ਨੈਤਿਕ ਮੁੱਲ ਹੀ ਉਨ੍ਹਾਂ ਨੂੰ ਭਵਿੱਖ ਵਿਚ ਜ਼ਿੰਮੇਵਾਰ ਅਤੇ ਕਾਮਯਾਬ ਨਾਗਰਿਕ ਬਣਾਉਂਦੇ ਹਨ। ਉਨ੍ਹਾਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਕੂਲ ਦੇ ਅਧਿਆਪਕਾਂ ਵਲੋਂ ਕੀਤੇ ਜਾ ਰਹੇ ਸਮਰਪਿਤ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਵਿੱਦਿਅਕ ਅਦਾਰੇ ਸਮਾਜ ਲਈ ਪੇ੍ਰਰਨਾ ਸਰੋਤ ਹਨ। ਉਨ੍ਹਾਂ ਨੇ ਬੱਚਿਆਂ ਨਾਲ ਆਤਮਿਕ ਸਾਂਝ ਪਾਈ, ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਕੁੱਝ ਸਮਾਂ ਬਿਤਾਇਆ। ਇਸ ਉਪਰੰਤ ਬੱਚਿਆਂ, ਅਧਿਆਪਕਾਂ ਅਤੇ ਸਕੂਲ ਸਟਾਫ਼ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਸਕੂਲ ਪਰਿਵਾਰ ਵਲੋਂ ਐਡਵੋਕੇਟ ਮਧੂ ਬਾਲਾ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਦਾ ਇਹ ਪ੍ਰੇਰਨਾਦਾਇਕ ਦੌਰਾ ਬੱਚਿਆਂ ਲਈ ਉਤਸ਼ਾਹ ਵਧਾਊ ਅਤੇ ਹਮੇਸ਼ਾ ਯਾਦ ਰਹਿਣ ਵਾਲਾ ਸਾਬਤ ਹੋਵੇਗਾ।
ਪਿਛਲੀ ਖ਼ਬਰ ਡੀ.ਏ.ਵੀ.ਸਕੂਲ ਹਰੀਪੁਰਾ ਦੇ ਖਿਡਾਰੀਆਂ ਨੇ ਕਲੱਸਟਰ ਪੱਧਰ ’ਤੇ ਲਹਿਰਾਇਆ ਜਿੱਤ ਦਾ ਝੰਡਾ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਜਲਾਲਾਬਾਦ ’ਚ ਲੱਗੇ ਗੰਦਗੀ ਦੇ ਢੇਰ, ਮਹਾਂਮਾਰੀ ਫੈਲਣ ਦਾ ਡਰ ਪੰਜਾਬ ਸਰਕਾਰ ਸਫ਼ਾਈ ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।