12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਭਲਕੇ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਲਗਾਇਆ ਜਾਵੇਗਾ ਮੁਫ਼ਤ ਅੱਖਾਂ ਦੀ ਜਾਂਚ ਅਤੇ ਐਨਕਾਂ ਵੰਡ ਕੈਂਪ

ਅਜੀਤ ਡੈਸਕ 22-07-2026
ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ‘ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਇੰਡਨੈੱਸ’ ਤਹਿਤ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਵਿਸ਼ੇਸ਼ ਅੱਖਾਂ ਦੀ ਜਾਂਚ ਦੇ ਕੈਂਪ ਲਗਾਏ ਜਾ ਰਹੇ ਹਨ। ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਨਜ਼ਰ ਕਮਜ਼ੋਰ ਹੋਣ, ਐਨਕਾਂ ਦੀ ਲੋੜ ਅਤੇ ਅੱਖਾਂ ਨਾਲ ਸਬੰਧਿਤ ਹੋਰ ਬਿਮਾਰੀਆਂ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਲੋਕਾਂ ਨੂੰ ਸਮੇਂ ਸਿਰ ਜਾਂਚ ਅਤੇ ਇਲਾਜ ਦੀ ਸਹੂਲਤ ਉਪਲਬਧ ਕਰਵਾਉਣ ਦੇ ਮਕਸਦ ਨਾਲ ਇਹ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਮਾਹਿਰ ਡਾਕਟਰਾਂ ਵਲੋਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜਵੰਦਾਂ ਨੂੰ ਨੇੜੇ ਦੀ ਨਜ਼ਰ ਦੀਆਂ ਐਨਕਾਂ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਲੜੀ ਤਹਿਤ ਪਹਿਲਾ ਕੈਂਪ 23 ਜੁਲਾਈ ਨੂੰ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਲਗਾਇਆ ਜਾਵੇਗਾ, ਜਿੱਥੇ ਡਾ. ਸ਼ਾਲੂ ਸਮਰੀਆ ਮਰੀਜ਼ਾਂ ਦੀ ਜਾਂਚ ਕਰਨਗੇ। ਡਾ.ਸ਼ਾਲੂ ਸਮਰੀਆ ਨੇ ਦੱਸਿਆ ਕਿ ਜਾਂਚ ਦੌਰਾਨ ਜੇਕਰ ਕਿਸੇ ਮਰੀਜ਼ ਵਿਚ ਮੋਤੀਆਬਿੰਦ (ਚਿੱਟਾ ਮੋਤੀਆ) ਪਾਇਆ ਜਾਂਦਾ ਹੈ ਤਾਂ ਉਸ ਦਾ ਆਪ੍ਰੇਸ਼ਨ ਅਤੇ ਇਲਾਜ ਸਰਕਾਰੀ ਹਸਪਤਾਲ ਵਿਚ ਪੂਰੀ ਤਰ੍ਹਾਂ ਮੁਫ਼ਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਬਲੱਡ ਡੋਨੇਸ਼ਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਕ੍ਰਿਸ਼ਨ ਤਨੇਜਾ ਨੂੰ ਆਲ ਐਨ.ਜੀ.ਓ.ਐਸੋਸੀਏਸ਼ਨ ਦੀ ਮਿਲੀ ਵੱਡੀ ਜ਼ਿੰਮੇਵਾਰੀ ਅਗਲੀ ਖ਼ਬਰ ਡੀ.ਏ.ਵੀ.ਸਕੂਲ ਹਰੀਪੁਰਾ ਦੇ ਖਿਡਾਰੀਆਂ ਨੇ ਕਲੱਸਟਰ ਪੱਧਰ ’ਤੇ ਲਹਿਰਾਇਆ ਜਿੱਤ ਦਾ ਝੰਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।