02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਡੀ.ਏ.ਵੀ ਕਾਲਜ ਅਬੋਹਰ ਦੇ ਐਮ.ਏ.ਪੰਜਾਬੀ ਪਹਿਲੇ ਸਾਲ ਦੇ ਵਿਦਿਆਰਥੀਆਂ ਦਾ ਆਇਆ ਸ਼ਾਨਦਾਰ ਨਤੀਜਾ ਨੀਤਾ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਦੂਜਾ ਸਥਾਨ ਕੀਤਾ ਹਾਸਿਲ

ਅਜੀਤ ਡੈਸਕ 24-07-2026
ਅਬੋਹਰ, 23 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਡੀ.ਏ.ਵੀ ਕਾਲਜ ਅਬੋਹਰ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐਮ.ਏ. ਪੰਜਾਬੀ ਪਹਿਲਾ ਸਾਲ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਾਪਤੀ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਵਿਦਿਆਰਥਣ ਨੀਤਾ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਦੂਜਾ ਸਥਾਨ ਹਾਸਲ ਕੀਤਾ ਹੈ ਜਦ ਕਿ ਸ਼ਮਿੰਦਰ ਕੌਰ ਨੇ ਪੰਜਵਾਂ ਸਥਾਨ ਹਾਸਲ ਕਰਕੇ ਪੰਜਾਬੀ ਵਿਭਾਗ ਦੀ ਸ਼ਾਨਦਾਰ ਰਿਵਾਇਤ ਨੂੰ ਕਾਇਮ ਰੱਖਿਆ ਹੈ। ਵਿਦਿਆਰਥਣਾਂ ਦੀ ਇਸ ਕਾਮਯਾਬੀ ’ਤੇ ਕਾਲਜ ਦੇ ਪ੍ਰਿੰਸੀਪਲ ਡਾ.ਰਾਜੇਸ਼ ਕੁਮਾਰ ਮਹਾਜਨ ਨੇ ਖ਼ੁਸ਼ੀ ਅਤੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬੀ ਵਿਭਾਗ ਦੇ ਵਿਦਿਆਰਥੀ ਹਰ ਸਾਲ ਯੂਨੀਵਰਸਿਟੀ ਦੀ ਮੈਰਿਟ ਵਿਚ ਆਪਣਾ ਸਥਾਨ ਬਣਾਉਂਦੇ ਆ ਰਹੇ ਹਨ। ਇਸ ਵਾਰ ਵੀ ਦੋਵਾਂ ਵਿਦਿਆਰਥਣਾਂ ਨੇ ਵਿਭਾਗ ਦੀ ਸਾਖ ਨੂੰ ਹੋਰ ਉੱਚਾ ਕੀਤਾ ਹੈ। ਉਨ੍ਹਾਂ ਨੇ ਵਿਭਾਗ ਦੇ ਮੁਖੀ ਡਾ.ਤਰਸੇਮ ਸ਼ਰਮਾ, ਸਮੂਹ ਅਧਿਆਪਕਾਂ ਅਤੇ ਵਿਦਿਆਰਥਣਾਂ ਦੇ ਮਾਪਿਆਂ ਨੂੰ ਇਸ ਸਫਲਤਾ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 11 ਮੁਕੱਦਮੇ ਦਰਜ ਅਗਲੀ ਖ਼ਬਰ ਪੁਲਿਸ ਸੁਧਾਰ ਦੇ ਕੇਂਦਰ ਵਿਚ ਕਿਉਂ ਜ਼ਰੂਰੀ ਹੈ ਭਲਾਈ?

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।