02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਡੀ.ਏ.ਵੀ.ਸਕੂਲ ਹਰੀਪੁਰਾ ਨੇ ਕਬੱਡੀ ਕਲੱਸਟਰ ਮੁਕਾਬਲਿਆਂ ’ਚ ਲਹਿਰਾਇਆ ਜਿੱਤ ਦਾ ਝੰਡਾ

ਅਜੀਤ ਡੈਸਕ 24-07-2026
ਅਬੋਹਰ, 23 ਜੁਲਾਈ (ਸੁਖਜੀਤ ਸਿੰਘ ਬਰਾੜ)-ਡੀ.ਏ.ਵੀ.ਨੈਸ਼ਨਲ ਸਪੋਰਟਸ ਕਬੱਡੀ ਦੇ ਕਲੱਸਟਰ-ਪੱਧਰ ਦੇ ਮੁਕਾਬਲੇ ਡੀ.ਏ.ਵੀ.ਸੀਨੀਅਰ ਸੈਕੰਡਰੀ ਸਕੂਲ ਹਰੀਪੁਰਾ ਵਿਖੇ ਬੜੇ ਉਤਸ਼ਾਹ ਨਾਲ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਡੀ.ਏ.ਵੀ.ਹਰੀਪੁਰਾ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਸਮੂਹ ਇਲਾਕੇ ਦਾ ਮਾਣ ਵਧਾਇਆ। ਮੁਕਾਬਲਿਆਂ ਦੇ ਨਤੀਜੇ ਇਸ ਪ੍ਰਕਾਰ ਰਹੇ 14 ਸਾਲ ਤੋਂ ਘੱਟ ਉਮਰ ਵਰਗ ਦੇ ਲੜਕੇ ਵਰਗ ’ਚ ਡੀ.ਏ.ਵੀ. ਹਰੀਪੁਰਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਤਗਮਾ ਜਿੱਤਿਆ। 14 ਸਾਲ ਤੋਂ ਘੱਟ ਉਮਰ ਵਰਗ ਦੀਆਂ ਲੜਕੀਆਂ ਵਰਗ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਆਪਣੇ ਨਾਮ ਕੀਤਾ। 17 ਸਾਲ ਤੋਂ ਘੱਟ ਉਮਰ ਵਰਗ ਦੇ ਲੜਕੇ ਵਰਗ ਵਿਚ ਸਕੂਲ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਜਿੱਤਿਆ। 17 ਸਾਲ ਤੋਂ ਘੱਟ ਉਮਰ ਵਰਗ ਦੀਆਂ ਲੜਕੀਆਂ ਵਰਗ ਨੇ ਵਿਰੋਧੀ ਟੀਮਾਂ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ। 19 ਸਾਲ ਤੋਂ ਘੱਟ ਉਮਰ ਵਰਗ ਦੇ ਲੜਕੇ ਵਰਗ ਵਿਚ ਡੀ.ਏ.ਵੀ. ਹਰੀਪੁਰਾ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ। ਇਸ ਪ੍ਰਾਪਤੀ ਤੇ ਸਕੂਲ ਦੇ ਪ੍ਰਿੰਸੀਪਲ ਸੁਖਦੇਵ ਸਿੰਘ ਅਤੇ ਚੇਅਰਮੈਨ ਬਲਬੀਰ ਸਿੰਘ ਦਾਨੇਵਾਲੀਆ ਨੇ ਜੇਤੂ ਖਿਡਾਰੀਆਂ ਅਤੇ ਸਾਰੇ ਸਟਾਫ਼ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਖਿਡਾਰੀਆਂ ਦੀ ਇਹ ਕਾਮਯਾਬੀ ਸਕੂਲ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਨ ਵਲੋਂ ਖੇਡਾਂ ਅਤੇ ਪੜ੍ਹਾਈ ਨੂੰ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ ਅਤੇ ਅੱਗੇ ਵੀ ਖਿਡਾਰੀਆਂ ਨੂੰ ਰਾਸ਼ਟਰੀ ਪੱਧਰ ਤੱਕ ਪਹੁੰਚਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਮੈਡਮ ਖ਼ੁਸ਼ਬੂ ਸਵਨਾ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਮਨਾਇਆ ਜਨਮ ਦਿਨ ਅਗਲੀ ਖ਼ਬਰ ਜਲਾਲਾਬਾਦ ’ਚ ਬਿਜਲੀ ਕਾਮਿਆਂ ਨੇ ਸਮੂਹਿਕ ਛੁੱਟੀ ਲੈ ਕੇ ਕੀਤਾ ਰੋਸ ਪ੍ਰਦਰਸ਼ਨ ਜਥੇਬੰਦੀਆਂ ਵਲੋਂ ਮੰਗਾਂ ਹੱਲ ਹੋਣ ਤੱਕ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।