05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਬੀ.ਐੱਸ.ਐਫ.ਜਵਾਨ ਦੀ ਕਰੰਟ ਲੱਗਣ ਨਾਲ ਮੌਤ

ਅਜੀਤ ਡੈਸਕ 26-07-2026
ਅਬੋਹਰ, 25 ਜੁਲਾਈ (ਵਿਵੇਕ ਹੂੜੀਆ)-ਅਬੋਹਰ ਦੇ ਹਨੂਮਾਨਗੜ੍ਹ ਰੋਡ ’ਤੇ ਕਿਰਾਏ ਦੇ ਮਕਾਨ ’ਚ ਰਹਿ ਰਹੇ ਬੀ.ਐੱਸ.ਐੱਫ.ਦੇ ਇਕ ਏ.ਐੱਸ.ਆਈ. ਦੀ ਛੱਤ ’ਤੇ ਹਾਈ ਵੋਲਟੇਜ ਤਾਰਾਂ ਦੀ ਚਪੇਟ ’ਚ ਆਉਣ ਨਾਲ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਨੋਦ ਨਿਵਾਸੀ ਨੰਦਗਾਂਵ, ਭਿਵਾਨੀ, ਹਰਿਆਣਾ ਵਜੋਂ ਹੋਈ ਹੈ, ਜੋ ਦੋ ਧੀਆਂ ਦਾ ਪਿਤਾ ਸੀ। ਜਾਣਕਾਰੀ ਅਨੁਸਾਰ ਦੁਪਹਿਰ ਵੇਲੇ ਉਹ ਬਾਰਸ਼ ਦਾ ਪਾਣੀ ਕੱਢਣ ਲਈ ਛੱਤ ’ਤੇ ਵਾਈਪਰ ਨਾਲ ਸਫ਼ਾਈ ਕਰ ਰਿਹਾ ਸੀ। ਇਸ ਦੌਰਾਨ ਉੱਪਰੋਂ ਲੰਘਦੀਆਂ ਹਾਈ ਵੋਲਟੇਜ ਤਾਰਾਂ ਨਾਲ ਲੱਗਣ ਕਰਕੇ ਉਸ ਨੂੰ ਜ਼ਬਰਦਸਤ ਕਰੰਟ ਲੱਗ ਗਿਆ। ਗੰਭੀਰ ਹਾਲਤ ਵਿਚ ਉਸ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰਬਰ 2 ਦੀ ਪੁਲਿਸ ਨੇ ਲਾਸ਼ ਨੂੰ ਮੋਰਚਰੀ ’ਚ ਰਖਵਾ ਕੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਜਾਂਚ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਹਾਈ ਵੋਲਟੇਜ ਤਾਰ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਵਲੋਂ ਪਿੰਡ ਮੂਲਿਆਂ ਵਾਲੀ ਵਿਖੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਪ੍ਰਾਜੈਕਟ ਦਾ ਉਦਘਾਟਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।