06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਾਰਡ-15 ਦੇ ਬੱਚਿਆਂ ਵਲੋਂ ਆਸਿਫ਼ਵਾਲਾ ਸ਼ਹੀਦੀ ਸਮਾਰਕ ਦਾ ਦੌਰਾ

ਅਜੀਤ ਡੈਸਕ 26-07-2026
ਫ਼ਾਜ਼ਿਲਕਾ, 25 ਜੁਲਾਈ (ਦਵਿੰਦਰ ਪਾਲ ਸਿੰਘ)-ਬੀ.ਪੀ.ਓ.ਬਲਾਕ-2 ਪ੍ਰਮੋਦ ਕੁਮਾਰ ਅਤੇ ਸੈਂਟਰ ਹੈੱਡ ਟੀਚਰ ਨੀਲਮ ਬਜਾਜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਾਰਡ-15 ਦੇ ਵਿਦਿਆਰਥੀਆਂ ਨੇ ਆਸਿਫ਼ਵਾਲਾ ਸ਼ਹੀਦੀ ਸਮਾਰਕ ਦਾ ਦੌਰਾ ਕੀਤਾ। ਸਕੂਲ ਮੁਖੀ ਪਵਨ ਕੁਮਾਰ ਦੀ ਅਗਵਾਈ ਹੇਠ ‘ਬੈਗਲੇਸ ਡੇ’ ਗਤੀਵਿਧੀ ਤਹਿਤ ਕਰਵਾਏ ਇਸ ਵਿੱਦਿਅਕ ਦੌਰੇ ਦੌਰਾਨ ਬੱਚਿਆਂ ਨੇ ਪੁਲਿਸ ਲਾਈਨ ਸਥਿਤ ਗੁਰਦੁਆਰਾ ਸਾਹਿਬ ਵਿਖੇ ਵੀ ਮੱਥਾ ਟੇਕਿਆ। ਦੌਰੇ ਦੌਰਾਨ ਸਟਾਫ਼ ਮੈਂਬਰ ਕਸ਼ਿਸ਼ ਕਟਾਰੀਆ ਅਤੇ ਪਰਮਵੀਰ ਸਿੰਘ ਨੇ ਬੱਚਿਆਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ। ਇਸ ਤੋਂ ਬਾਅਦ ਵਿਦਿਆਰਥੀਆਂ ਅਤੇ ਸਟਾਫ਼ ਨੇ ਆਸਿਫ਼ਵਾਲਾ ਸ਼ਹੀਦੀ ਸਮਾਰਕ ਪਹੁੰਚ ਕੇ 1971 ਦੀ ਭਾਰਤ-ਪਾਕਿ ਜੰਗ ਦੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਹੈੱਡ ਟੀਚਰ ਪਵਨ ਕੁਮਾਰ ਨੇ ਦੱਸਿਆ ਕਿ ਇਹ ਸਮਾਰਕ ਫ਼ਾਜ਼ਿਲਕਾ ਸੈਕਟਰ ਦੀ ਰਾਖੀ ਕਰਦਿਆਂ ਜਾਨਾਂ ਕੁਰਬਾਨ ਕਰਨ ਵਾਲੇ 226 ਭਾਰਤੀ ਸੂਰਬੀਰਾਂ ਦੀ ਯਾਦ ਵਿਚ ਬਣਾਇਆ ਗਿਆ ਹੈ। ਇਸ ਮੌਕੇ ਸਟਾਫ਼ ਮੈਂਬਰ ਗੋਬਿੰਦ ਕੁਮਾਰ, ਵਿਨੋਦ ਕੁਮਾਰੀ ਅਤੇ ਉਤਕਰਸ਼ਾ ਨੇ ਬੱਚਿਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਅਤੇ ਉਨ੍ਹਾਂ ਨੂੰ ਸਫ਼ਾਈ, ਨੈਤਿਕ ਕਦਰਾਂ-ਕੀਮਤਾਂ ਅਤੇ ਵੱਡਿਆਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਨੂੰ ਸਫਲ ਬਣਾਉਣ ਵਿਚ ਰਮਨ ਸੇਤੀਆ, ਅਮਿੱਤ ਛਾਬੜਾ, ਰਜਨੀ ਛਾਬੜਾ, ਪੂਜਾ ਠਕਰਾਲ, ਸੀਮਾ ਰਾਣੀ, ਸੁਰਜੀਤ ਕੌਰ, ਪੂਜਾ ਲੂਣਾ, ਸ਼ਮਸ਼ੇਰ ਸਿੰਘ ਅਤੇ ਬਲਜੀਤ ਸਿੰਘ ਨੇ ਅਹਿਮ ਯੋਗਦਾਨ ਪਾਇਆ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰੱਸਾਕਸ਼ੀ ਮੁਕਾਬਲਿਆਂ ’ਚ ਮਾਰੀ ਬਾਜ਼ੀ ਅਗਲੀ ਖ਼ਬਰ ਮਹਾਂਰਿਸ਼ੀ ਦਯਾਨੰਦ ਕਾਲਜ ਦਾ ਬੀ.ਐੱਡ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।