06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰੱਸਾਕਸ਼ੀ ਮੁਕਾਬਲਿਆਂ ’ਚ ਮਾਰੀ ਬਾਜ਼ੀ

ਅਜੀਤ ਡੈਸਕ 26-07-2026
ਮੰਡੀ ਅਰਨੀਵਾਲਾ, 25 ਜੁਲਾਈ (ਨਿਸ਼ਾਨ ਸਿੰਘ ਮੋਹਲ਼ਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਅਰਨੀਵਾਲਾ ਦੇ ਵਿਦਿਆਰਥੀਆਂ ਨੇ ਨੁਕੇਰੀਆਂ ਜ਼ੋਨ ਪੱਧਰੀ ਰੱਸਾਕਸ਼ੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀ 12ਵੀਂ ਜਮਾਤ ਦੇ ਲੜਕਿਆਂ ਦੀ ਟੀਮ ਨਵਜੋਤ ਸਿੰਘ, ਜਸਕਰਨਦੀਪ ਸਿੰਘ, ਗੁਰਨਵ ਜੋਗਾ, ਹਰਸ਼ਦੀਪ ਸਿੰਘ, ਹਰਪ੍ਰੀਤ ਸਿੰਘ, ਨਵਨੀਤ ਸਿੰਘ, ਜੋਬਨਜੀਤ ਸਿੰਘ, ਜਪਮਨ ਸਿੰਘ ਅਤੇ ਜੈਪਾਲ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਅੰਡਰ-14 ਅਤੇ ਅੰਡਰ-17 ਲੜਕੀਆਂ ਦੀਆਂ ਟੀਮਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸੁਨੀਤਾ ਬਤਰਾ, ਚੇਅਰਮੈਨ ਰਜਿੰਦਰ ਸਿੰਘ ਹੰਸ ਅਤੇ ਪ੍ਰਬੰਧਕ ਕਮੇਟੀ ਨੇ ਜੇਤੂ ਵਿਦਿਆਰਥੀਆਂ, ਖੇਡ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੀਆਂ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਹਮੇਸ਼ਾ ਵਚਨਬੱਧ ਹੈ।
ਪਿਛਲੀ ਖ਼ਬਰ ਜ਼ੋਨ ਪੱਧਰੀ ਬੈਡਮਿੰਟਨ ਪ੍ਰਤੀਯੋਗਤਾ ’ਚ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਨੇ ਹਾਸਿਲ ਕੀਤਾ ਤੀਜਾ ਸਥਾਨ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਾਰਡ-15 ਦੇ ਬੱਚਿਆਂ ਵਲੋਂ ਆਸਿਫ਼ਵਾਲਾ ਸ਼ਹੀਦੀ ਸਮਾਰਕ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।