11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਅਤੇ ਸਟਾਫ਼ ਵਲੋਂ ਅੱਜ ਤੋਂ ਓ.ਪੀ.ਡੀ.ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਐਲਾਨ

ਅਜੀਤ ਡੈਸਕ 27-07-2026
ਮੰਡੀ ਲਾਧੂਕਾ, 26 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਆਮ ਆਦਮੀ ਕਲੀਨਿਕ ਸਾਂਝੇ ਫ਼ਰੰਟ ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਨੂੰ ਲੈ ਕੇ ਅੱਜ 27 ਜੁਲਾਈ ਤੋਂ ਸੂਬੇ ਭਰ ਦੇ ਆਮ ਆਦਮੀ ਕਲੀਨਿਕਾਂ ਵਿਚ ਓ.ਪੀ.ਡੀ.ਸੇਵਾਵਾਂ ਅਣਮਿਥੇ ਸਮੇਂ ਲਈ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਫ਼ਰੰਟ ਦੇ ਆਗੂਆਂ ਨੇ ਦੱਸਿਆ ਕਿ ਸਰਕਾਰ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਨੂੰ ਵਾਰ-ਵਾਰ ਮੰਗ-ਪੱਤਰ ਦੇਣ ਦੇ ਬਾਵਜੂਦ ਸਿਰਫ਼ ਲਾਰੇ ਹੀ ਮਿਲੇ ਹਨ ਅਤੇ ਕੋਈ ਸਰਕਾਰੀ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਨੌਕਰੀ ਦੀ ਸੁਰੱਖਿਆ ਅਤੇ ਸਨਮਾਨਜਨਕ ਸੇਵਾ ਸ਼ਰਤਾਂ ਦੀ ਮੰਗ ਨੂੰ ਲੈ ਕੇ ਸਟਾਫ਼ ਸੰਘਰਸ਼ ਲਈ ਮਜਬੂਰ ਹੋਇਆ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਅਮਨਦੀਪ ਅਤੇ ਸੰਤੋਸ਼ ਰਾਣੀ ਦੀ ਅਗਵਾਈ ਹੇਠ ਸਮੂਹ ਮੈਂਬਰਾਂ ਵਲੋਂ ਸਿਵਲ ਸਰਜਨ ਨੂੰ ਮੰਗ-ਪੱਤਰ ਵੀ ਸੌਂਪਿਆ ਗਿਆ। ਆਗੂਆਂ ਨੇ ਸਪਸ਼ਟ ਕੀਤਾ ਕਿ ਮਰੀਜ਼ਾਂ ਨੂੰ ਹੋਣ ਵਾਲੀ ਖ਼ੱਜਲ-ਖ਼ੁਆਰੀ ਲਈ ਸਿਹਤ ਵਿਭਾਗ ਅਤੇ ਸਰਕਾਰ ਜ਼ਿੰਮੇਵਾਰ ਹੋਵੇਗੀ।
ਪਿਛਲੀ ਖ਼ਬਰ ਸੂਬੇ ਅੰਦਰ ਮੁਹੱਲਾ ਕਲੀਨਿਕਾਂ ਦੇ ਉਦਘਾਟਨ ਕਰ ਰਹੇ ਹਨ ਵਿਧਾਇਕ ਅਤੇ ਦੂਸਰੇ ਪਾਸੇ ਸਰਕਾਰੀ ਹਸਪਤਾਲਾਂ ਵਿਚ ਖੁੱਲ੍ਹ ਰਹੀਆਂ... ਅਗਲੀ ਖ਼ਬਰ ਮਹਾਂਮਾਈ ਦੀ ਪਵਿੱਤਰ ਤੇ ਅਖੰਡ ਜੋਤ ਲੈ ਕੇ ਮੁੱਦਕੀ ਪਹੁੰਚੇ ਦੁਰਗਾ ਭਜਨ ਮੰਡਲੀ ਮੁੱਦਕੀ ਦੇ ਸੇਵਾਦਾਰ ਭਗਤਾਂ ਨੇ ਆਤਿਸ਼ਬਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।