11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 27-07-2026
ਮਮਦੋਟ, 26 ਜੁਲਾਈ (ਸੁਖਦੇਵ ਸਿੰਘ ਸੰਗਮ)-ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਮਮਦੋਟ ਦੇ ਪ੍ਰਧਾਨ ਮੰਗਲ ਸਿੰਘ ਸਵਾਈ ਕੇ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਬਲਾਕ ਮਮਦੋਟ ਦੇ ਪਿੰਡ ਨਿਆਜੀਆਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਪੁਤਲਾ ਫ਼ੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਪਟਿਆਲਾ ਵਿਖੇ ਬਿਜਲੀ ਮੁਲਾਜ਼ਮਾਂ ਅਤੇ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਉੱਪਰ ਪੰਜਾਬ ਸਰਕਾਰ ਦੀ ਸ਼ਹਿ ’ਤੇ ਪੁਲਿਸ ਵਲੋਂ ਕੀਤਾ ਗਿਆ ਅੰਨ੍ਹਾ ਲਾਠੀਚਾਰਜ ਅਤੇ ਤਸ਼ੱਦਦ ਲੋਕਤੰਤਰਿਕ ਹੱਕਾਂ ਦੀ ਘਾਣ ਹੈ। ਸਰਕਾਰ ਨੂੰ ਅਜਿਹੀਆਂ ਕਾਰਵਾਈਆਂ ਤੁਰੰਤ ਬੰਦ ਕਰਕੇ ਹੱਕ ਮੰਗਦੇ ਲੋਕਾਂ ਦੀਆਂ ਜਾਇਜ਼ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਇਸ ਮੌਕੇ ਗੁਰਦਿਆਲ ਸਿੰਘ ਟਿੱਬੀ, ਸੁਖਦੇਵ ਸਿੰਘ ਨੌਲ਼, ਮੰਗਤ ਮਹਿਤਾ, ਉੱਤਮ ਸਿੰਘ, ਸੁਖਚੈਨ ਸਿੰਘ, ਮਹਿੰਦਰ ਸਿੰਘ, ਕੁਲਦੀਪ ਸਿੰਘ ਅਤੇ ਗੁਰਦੀਪ ਸਿੰਘ ਆਦਿ ਕਿਸਾਨ ਮੌਜੂਦ ਸਨ।
ਪਿਛਲੀ ਖ਼ਬਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਜਥੇਦਾਰ ਮਹਿੰਦਰ ਸਿੰਘ ਲਹਿਰਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਰਜਵਾਹੇ ’ਚੋਂ ਵਿਅਕਤੀ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।