11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਜਥੇਦਾਰ ਮਹਿੰਦਰ ਸਿੰਘ ਲਹਿਰਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਅਜੀਤ ਡੈਸਕ 27-07-2026
ਮੱਖੂ, 26 ਜੁਲਾਈ (ਕੁਲਵਿੰਦਰ ਸਿੰਘ ਸੰਧੂ)- ਸਾਬਕਾ ਚੇਅਰਮੈਨ ਖੇਤੀ ਵਿਕਾਸ ਬੈਂਕ ਜ਼ੀਰਾ ਜਥੇਦਾਰ ਮਹਿੰਦਰ ਸਿੰਘ ਲਹਿਰਾ ਦੇ ਹੋਣਹਾਰ ਸਪੁੱਤਰ ਭਾਈ ਗੁਰਜੀਤ ਸਿੰਘ ਲਹਿਰਾ ਦੇ ਬੇਵਕਤ ਅਕਾਲ ਚਲਾਣਾ ਕਰ ਜਾਣ ’ਤੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਉਚੇਚੇ ਤੌਰ ’ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ੍ਰੀ ਸੰਧੂ ਨੇ ਜਥੇਦਾਰ ਮਹਿੰਦਰ ਸਿੰਘ ਲਹਿਰਾ ਅਤੇ ਸਮੂਹ ਲਹਿਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਭਾਈ ਗੁਰਜੀਤ ਸਿੰਘ ਲਹਿਰਾ ਬਹੁਤ ਹੀ ਨੇਕ, ਮਿਲਣਸਾਰ ਅਤੇ ਸੇਵਾਭਾਵੀ ਸ਼ਖ਼ਸੀਅਤ ਸਨ। ਉਨ੍ਹਾਂ ਦਾ ਬੇਵਕਤ ਵਿਛੋੜਾ ਪਰਿਵਾਰ, ਸਨੇਹੀਆਂ ਅਤੇ ਸਮੁੱਚੇ ਇਲਾਕੇ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿਚ ਉਹ ਅਤੇ ਸਮੁੱਚਾ ਸਮਾਜ ਲਹਿਰਾ ਪਰਿਵਾਰ ਦੇ ਨਾਲ ਖੜ੍ਹਾ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ, ਭਾਣਾ ਮੰਨਣ ਦੀ ਸ਼ਕਤੀ ਅਤੇ ਚੜ੍ਹਦੀ ਕਲਾ ਵਿਚ ਰਹਿਣ ਦਾ ਵਰ ਬਖ਼ਸ਼ਣ।ਇਸ ਮੌਕੇ ਹਾਜ਼ਰ ਪਤਵੰਤੇ ਸੱਜਣਾਂ ਨੇ ਵੀ ਭਾਈ ਗੁਰਜੀਤ ਸਿੰਘ ਲਹਿਰਾ ਵਲੋਂ ਸਮਾਜ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਆਪਣੀਆਂ ਡੂੰਘੀਆਂ ਸੰਵੇਦਨਾਵਾਂ ਸਾਂਝੀਆਂ ਕੀਤੀਆਂ।
ਪਿਛਲੀ ਖ਼ਬਰ ਨੌਜਵਾਨ ਦੀ ਦੁਬਈ ’ਚ ਸੜਕ ਹਾਦਸੇ ’ਚ ਮੌਤ ਅਗਲੀ ਖ਼ਬਰ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।