07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਫ਼ਾਜ਼ਿਲਕਾ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 28-07-2026
ਫ਼ਾਜ਼ਿਲਕਾ, 27 ਜੁਲਾਈ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਫ਼ਾਜ਼ਿਲਕਾ ਦੀ ਪਹਿਲੀ ਮਹਿਲਾ ਪ੍ਰਧਾਨ ਅਨੀਤਾ ਜੈਰਥ ਨੇ ਪੰਜਾਬ ਦੇ ਰਾਜਪਾਲ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ, ਅਸ਼ੋਕ ਜੈਰਥ ਅਤੇ ਵਿਨੋਦ ਜਾਂਗਿੜ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਰਾਜਪਾਲ ਨੇ ਕਿਹਾ ਕਿ ਸੱਚੇ ਮਨ ਨਾਲ ਲੋਕ ਸੇਵਾ ਕਰਨ ਲਈ ਰਾਜਨੀਤੀ ਇਕ ਬਹੁਤ ਵਧੀਆ ਮੰਚ ਹੈ, ਉਨ੍ਹਾਂ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਨੂੰ ਸੁਝਾਅ ਦਿੱਤਾ ਕਿ ਰੋਜ਼ਾਨਾ ਸਵੇਰ ਦੀ ਚਾਹ ਤੋਂ ਪਹਿਲਾਂ ਸ਼ਹਿਰ ਦਾ ਗੇੜਾ ਜ਼ਰੂਰ ਲਗਾਉਣ, ਤਾਂ ਜੋ ਜ਼ਮੀਨੀ ਸਮੱਸਿਆਵਾਂ ਦਾ ਸਿੱਧਾ ਪਤਾ ਲੱਗ ਸਕੇ। ਉਨ੍ਹਾਂ ਨਗਰ ਕੌਂਸਲ ਦੇ ਕੰਮਕਾਜ ਵਿਚ ‘ਸਫ਼ਾਈ’ ਨੂੰ ਸਭ ਤੋਂ ਮੁੱਖ ਮੁੱਦਾ ਬਣਾਉਣ ਦੀ ਤਾਕੀਦ ਕੀਤੀ। ਪ੍ਰਧਾਨ ਅਨੀਤਾ ਜੈਰਥ ਨੇ ਰਾਜਪਾਲ ਦੇ ਸੁਝਾਵਾਂ ’ਤੇ ਪੂਰੀ ਨਿਸ਼ਠਾ ਨਾਲ ਅਮਲ ਕਰਨ ਦਾ ਭਰੋਸਾ ਦਿਵਾਇਆ ਅਤੇ ਉਨ੍ਹਾਂ ਦੇ ਮਾਰਗਦਰਸ਼ਨ ਲਈ ਧੰਨਵਾਦ ਪ੍ਰਗਟਾਇਆ।
ਪਿਛਲੀ ਖ਼ਬਰ ਗੱਡੀ ’ਚ ਨਸ਼ੀਲੀਆਂ ਗੋਲੀਆਂ ਰਖਵਾਉਣ ਵਾਲਾ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ * ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਦੇ ਨਿਰਦੇਸ਼ਾਂ ’... ਅਗਲੀ ਖ਼ਬਰ ਮੰਗਾਂ ਪੂਰੀਆਂ ਨਾ ਹੋਣ ਕਾਰਨ ਆਮ ਆਦਮੀ ਕਲੀਨਿਕਾਂ ਦੀਆਂ ਓ.ਪੀ.ਡੀ.ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਡਾਕਟਰਾਂ, ਫਾਰਮਾਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।