13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਬੁਰਜ ਮੁਹਾਰ ਕਾਲੋਨੀ ਦੇ ਖੇਡ ਮੈਦਾਨ ਵਿਚ ਭਲਕੇ ਤੋਂ ਹੋਵੇਗੀ ਦੂਜੀ ਓਪਨ ਸਾਲਾਨਾ ਗਤਕਾ ਚੈਂਪੀਅਨਸ਼ਿਪ

ਅਜੀਤ ਡੈਸਕ 29-07-2026
ਅਬੋਹਰ, 28 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਸਿੱਖ ਮਾਰਸ਼ਲ ਆਰਟ ਗਤਕੇ ਦੀ ਪਰੰਪਰਾ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ 30 ਜੁਲਾਈ ਨੂੰ ਪਿੰਡ ਬੁਰਜ ਮੁਹਾਰ ਕਾਲੋਨੀ ਦੇ ਖੇਡ ਮੈਦਾਨ ਵਿਚ ਦੂਜੀ ਓਪਨ ਸਾਲਾਨਾ ਗਤਕਾ ਚੈਂਪੀਅਨਸ਼ਿਪ ਕਰਵਾਈ ਜਾਵੇਗੀ। ਇਹ ਜਾਣਕਾਰੀ ਚੈਂਪੀਅਨਸ਼ਿਪ ਦੇ ਪ੍ਰਬੰਧਕ ਸਚਿਨਜੀਤ ਸਿੰਘ ਸੰਨ੍ਹੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਚੈਂਪੀਅਨਸ਼ਿਪ ਦਾ ਉਦਘਾਟਨ ਸਵੇਰੇ 8 ਵਜੇ ਹੋਵੇਗਾ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਵਰਿੰਦਰ ਸਿੰਘ ਵਿਕੀ ਗਿੱਲ ਸਾਬਕਾ ਸੈਨੇਟ ਮੈਂਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ ਅਤੇ ਖਿਡਾਰੀਆਂ ਦਾ ਹੌਸਲਾ ਵਧਾਉਣਗੇ। ਚੈਂਪੀਅਨਸ਼ਿਪ ਦੌਰਾਨ 14 ਸਾਲ ਅਤੇ 17 ਸਾਲ ਉਮਰ ਵਰਗ ਦੇ ਲੜਕਿਆਂ ਅਤੇ ਲੜਕੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ। ਜਿਨ੍ਹਾਂ ਵਿਚ ਵੱਖ-ਵੱਖ ਇਲਾਕਿਆਂ ਤੋਂ ਗਤਕਾ ਟੀਮਾਂ ਅਤੇ ਖਿਡਾਰੀਆਂ ਦੇ ਭਾਗ ਲੈਣ ਦੀ ਸੰਭਾਵਨਾ ਹੈ। ਸਚਿਨਜੀਤ ਸਿੰਘ ਸੰਨ੍ਹੀ ਨੇ ਕਿਹਾ ਕਿ ਗਤਕਾ ਸਿੱਖਾਂ ਦੀ ਪ੍ਰਾਚੀਨ ਯੁੱਧ ਕਲਾ ਹੋਣ ਦੇ ਨਾਲ-ਨਾਲ ਅਨੁਸ਼ਾਸਨ, ਸਰੀਰਕ ਤੰਦਰੁਸਤੀ ਅਤੇ ਆਤਮ-ਵਿਸ਼ਵਾਸ ਦਾ ਪ੍ਰਤੀਕ ਹੈ। ਅਜਿਹੇ ਮੁਕਾਬਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਆਪਣੀ ਸਭਿਆਚਾਰਕ ਵਿਰਾਸਤ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਨੂੰ ਸਫਲ ਬਣਾਉਣ ਲਈ ਗਰਾਮ ਪੰਚਾਇਤ ਬੁਰਜ ਮੁਹਾਰ ਕਾਲੋਨੀ ਦੇ ਸਰਪੰਚ ਅਮਨਦੀਪ ਸਿੰਘ ਧਾਲੀਵਾਲ ਸਣੇ ਸਮੂਹ ਪੰਚਾਇਤ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਲਵਪ੍ਰੀਤ ਸਿੰਘ, ਪਰਮਪਾਲ ਸਿੰਘ, ਕਰਮਪਾਲ ਸਿੰਘ, ਰਵਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਵੀ ਪ੍ਰਬੰਧਾਂ ਵਿਚ ਅਹਿਮ ਯੋਗਦਾਨ ਪਾ ਰਹੇ ਹਨ। ਪ੍ਰਬੰਧਕਾਂ ਨੇ ਸਮੂਹ ਇਲਾਕਾ ਵਾਸੀਆਂ, ਖੇਡ ਪ੍ਰੇਮੀਆਂ ਅਤੇ ਗਤਕਾ ਪ੍ਰੇਮੀਆਂ ਨੂੰ ਚੈਂਪੀਅਨਸ਼ਿਪ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾਉਣ ਅਤੇ ਇਸ ਖੇਡ ਮੇਲੇ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਅਬੋਹਰ ਨੇ ਸ਼ਹਿਰ ’ਚ ਕੱਢੀ ਰੋਸ ਰੈਲੀ ਅਗਲੀ ਖ਼ਬਰ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ, ਮੁੱਖ ਮੰਤਰੀ ਦਾ ਫੂਕਿਆ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।