14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਮੈਡਮ ਖ਼ੁਸ਼ਬੂ ਸਵਨਾ ਨੇ ਪਿੰਡ ਝੰਗੜ ਭੈਣੀ ਦੇ ਸਕੂਲ ’ਚ ਬੱਚਿਆਂ ਨੂੰ ਵੰਡੇ ਸਕੂਲ ਬੈਗ

ਅਜੀਤ ਡੈਸਕ 29-07-2026
ਫ਼ਾਜ਼ਿਲਕਾ, 28 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ-ਪਤਨੀ ਮੈਡਮ ਖ਼ੁਸ਼ਬੂ ਸਵਨਾ ਨੇ ਪਿੰਡ ਝੰਗੜ ਭੈਣੀ ਦੇ ਸਰਕਾਰੀ ਸਕੂਲ ਵਿਖੇ ਪਹੁੰਚ ਕੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਅਤੇ ਆਪਣੇ ਸੁਪਨੇ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ। ਮੈਡਮ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ ਵਿਚ ਵੱਡੀਆਂ ਮੱਲਾਂ ਮਾਰ ਰਹੇ ਹਨ। ਇਸ ਮੌਕੇ ਸਰਪੰਚ ਸੀਮਾ ਰਾਣੀ, ਬੰਟੀ ਸਿੰਘ, ਇਨਕਲਾਬ, ਰਵਿੰਦਰ ਸਿੰਘ, ਸੂਰਜ ਕੁਮਾਰ, ਸਾਬਕਾ ਚੇਅਰਮੈਨ ਦਰਸ਼ਨ ਸਿੰਘ, ਬੱਗਾ ਸਿੰਘ, ਸਾਬਕਾ ਸਰਪੰਚ ਸੁਰਿੰਦਰ ਕੰਬੋਜ, ਬਲਾਕ ਸੰਮਤੀ ਚੇਅਰਮੈਨ ਕਰਨ ਕੰਬੋਜ, ਬਲਾਕ ਪ੍ਰਧਾਨ ਵਿਜੈ ਨਾਗਪਾਲ ਅਤੇ ਰਾਜਪੂਤ ਸਮਾਜ ਚੇਅਰਮੈਨ ਹਰੀਸ਼ ਠਾਕੁਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਜੀ.ਡੀ.ਐਮ. ਟਰੱਸਟ ਵਲੋਂ ਅਬੋਹਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੀ ਵਿਦਿਆਰਥਣ ਨੂੰ ਮਿਲਿਆ ‘ਪ੍ਰਾਈਡ ਆਫ਼ ਫ਼ਾਜ਼ਿਲਕਾ ਯੂਥ ਆਈਕਾਨ ਐਵਾਰਡ 2026’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।