02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਭਲਕੇ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਦਾ ਘਿਰਾਓ ਕਰਨਗੇ ਬੇਰੁਜ਼ਗਾਰ ਈ.ਟੀ.ਟੀ.ਅਧਿਆਪਕ

ਅਜੀਤ ਡੈਸਕ 30-07-2026
ਫ਼ਾਜ਼ਿਲਕਾ, 29 ਜੁਲਾਈ (ਦਵਿੰਦਰ ਪਾਲ ਸਿੰਘ)-ਈ.ਟੀ.ਟੀ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸੁਨੀਲ ਫ਼ਾਜ਼ਿਲਕਾ ਦੀ ਅਗਵਾਈ ਹੇਠ ਚਿਲਡਰਨ ਪਾਰਕ ਬਠਿੰਡਾ ਵਿਖੇ ਹੋਈ। ਆਗੂਆਂ ਨੇ ਦੋਸ਼ ਲਾਇਆ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਸਰਕਾਰ ਨੇ ਨਵੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ, ਜਿਸ ਕਰਕੇ 50,000 ਤੋਂ ਵੱਧ ਟੈੱਟ ਪਾਸ ਉਮੀਦਵਾਰ ਰੁਜ਼ਗਾਰ ਦੀ ਉਡੀਕ ਵਿਚ ਓਵਰਏਜ ਹੋ ਰਹੇ ਹਨ। ਦੂਜੇ ਪਾਸੇ ਅਧਿਆਪਕਾਂ ਦੀ ਘਾਟ ਕਾਰਨ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ ਰਹੀ ਹੈ। ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਸਰਕਾਰ ਦੇ ਝੂਠੇ ਲਾਰਿਆਂ ਤੋਂ ਤੰਗ ਆ ਕੇ ਉਹ 31 ਜੁਲਾਈ ਨੂੰ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਦਾ ਘਿਰਾਓ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਈ.ਟੀ.ਟੀ. ਕਾਡਰ ਲਈ ਜਲਦ ਤੋਂ ਜਲਦ 18,000 ਨਵੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ, ਨਹੀਂ ਤਾਂ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਦੀਪਕ, ਸੰਦੀਪ ਸਿੰਘ ਬਠਿੰਡਾ ਅਤੇ ਪ੍ਰਤਾਪ ਅਬੋਹਰ ਸਮੇਤ ਵੱਡੀ ਗਿਣਤੀ ਵਿਚ ਬੇਰੁਜ਼ਗਾਰ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਖੇਡਾਂ ’ਚ ਜਿੱਤੇ 11 ਸੋਨ ਅਤੇ 2 ਚਾਂਦੀ ਦੇ ਤਗਮੇ ਅਗਲੀ ਖ਼ਬਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਵਿਖੇ ‘ਦੱਖਤਾ ਆਧਾਰਿਤ ਪ੍ਰਸ਼ਨਾਂ ਦੇ ਨਿਰਮਾਣ’ ’ਤੇ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।