03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਭਾਈ ਕਨ੍ਹਈਆ ਵੈੱਲਫੇਅਰ ਸੁਸਾਇਟੀ ਨੇ ਹਫ਼ਤਾਵਾਰੀ ਮੁਫ਼ਤ ਆਯੁਰਵੈਦਿਕ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 30-07-2026
ਜਲਾਲਾਬਾਦ, 29 ਜੁਲਾਈ(ਜਤਿੰਦਰ ਪਾਲ ਸਿੰਘ)-ਭਾਈ ਕਨ੍ਹਈਆ ਵੈੱਲਫੇਅਰ ਸੁਸਾਇਟੀ ਵਲੋਂ ਸਥਿਤ ਸ਼ਹੀਦ ਊਧਮ ਸਿੰਘ ਚੌਂਕ ਨੇੜੇ ਗੁਰਦੁਆਰਾ ਸ੍ਰੀ ਰਾਮਗੜ੍ਹੀਆ ਸਾਹਿਬ ਵਿਖੇ ਹਰ ਬੁੱਧਵਾਰ ਦੀ ਤਰਾਂ ਹਫ਼ਤਾਵਾਰੀ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ 50 ਮਰੀਜ਼ਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ। ਕੈਂਪ ਦੌਰਾਨ ਡਾ.ਜੋਤੀ ਛਾਬੜਾ ਨੇ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਮੁਫ਼ਤ ਆਯੁਰਵੈਦਿਕ ਦਵਾਈਆਂ ਦਿੱਤੀਆਂ। ਡਾ. ਜੋਤੀ ਛਾਬੜਾ ਨੇ ਕਿਹਾ ਕਿ ਆਯੁਰਵੈਦਿਕ ਇਲਾਜ ਸਰੀਰ ਦੀ ਮੂਲ ਸਮੱਸਿਆ ‘ਤੇ ਕੰਮ ਕਰਦਾ ਹੈ ਅਤੇ ਨਿਯਮਿਤ ਇਲਾਜ ਨਾਲ ਕਈ ਬਿਮਾਰੀਆਂ ਵਿਚ ਚੰਗੇ ਨਤੀਜੇ ਮਿਲਦੇ ਹਨ। ਉਨ੍ਹਾਂ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਲੋੜ ਪੈਣ ’ਤੇ ਸਮੇਂ ਸਿਰ ਡਾਕਟਰੀ ਸਲਾਹ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੁਸਾਇਟੀ ਦਾ ਉਦੇਸ਼ ਲੋੜਵੰਦ ਲੋਕਾਂ ਤੱਕ ਮੁਫ਼ਤ ਸਿਹਤ ਸੇਵਾਵਾਂ ਪਹੁੰਚਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ। ਸੁਸਾਇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਇਹ ਮੈਡੀਕਲ ਕੈਂਪ ਹਰ ਬੁੱਧਵਾਰ ਲਗਾਇਆ ਜਾਂਦਾ ਹੈ ਅਤੇ ਹੁਣ ਤੱਕ ਹਜ਼ਾਰਾਂ ਲੋਕ ਇਸ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਸਮਾਜ ਦੇ ਲੋਕਾਂ ਨੂੰ ਵੀ ਲੋੜਵੰਦ ਮਰੀਜ਼ਾਂ ਨੂੰ ਇਸ ਸੇਵਾ ਨਾਲ ਜੋੜਨ ਦੀ ਅਪੀਲ ਕੀਤੀ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਰਮੁਖ ਸਿੰਘ ਸੱਗੂ, ਸਕੱਤਰ ਭਗਵਾਨ ਸਿੰਘ ਸੱਗੂ, ਖ਼ਜ਼ਾਨਚੀ ਗੁਰਮੀਤ ਸਿੰਘ ਵਿਰਦੀ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਲਾਇਨਜ਼ ਕਲੱਬ ਵਿਸ਼ਾਲ ਵਲੋਂ ਦੂਜਾ ਵਣ ਮਹਾਂ ਉਤਸਵ ਮਨਾਇਆ ਅਗਲੀ ਖ਼ਬਰ ਹੱਕੀ ਮੰਗਾਂ ਲਈ ਸਫ਼ਾਈ ਸੇਵਕਾਂ ਦੀ ਕੰਮ ਛੋੜ ਹੜਤਾਲ ਲਗਾਤਾਰ ਜਾਰੀ ਪੰਜਾਬ ਬੰਦ ’ਚ ਸ਼ਹਿਰ ਵਾਸੀ ਪੂਰਾ ਸਾਥ ਦੇਣ- ਪ੍ਰਧਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।