03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

10 ਤੋਂ 19 ਸਾਲ ਤੱਕ ਦੇ ਵਿਦਿਆਰਥੀਆਂ ਦੇ ਖ਼ੂਨ ਦੀ ਕੀਤੀ ਜਾਂਚ

ਅਜੀਤ ਡੈਸਕ 30-07-2026
ਬੱਲੂਆਣਾ, 29 ਜੁਲਾਈ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਹਸਪਤਾਲ ਸੀਤੋ ਗੁੰਨੋ੍ਹ ਦੇ ਐੱਸ.ਐਮ.ਓ.ਨਵੀਨ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੀ.ਐੱਚ.ਓ.ਅੰਗਰੇਜ਼ ਕੁਮਾਰ, ਮੈਡਮ ਨਰਿੰਦਰ ਕੌਰ, ਆਸ਼ਾ ਵਰਕਰ ਬਲਜੀਤ ਕੌਰ ਅਤੇ ਸੁਮਨ ਨੇ ਹਿੰਮਤਪੁਰਾ ਪਿੰਡ ਦੇ ਪ੍ਰਾਇਮਰੀ ਅਤੇ ਹਾਈ ਸਕੂਲ ਦੇ 10 ਤੋਂ 19 ਸਾਲ ਦੀ ਉਮਰ ਤੱਕ ਦੇ ਵਿਦਿਆਰਥੀਆਂ ਦੇ ਖ਼ੂਨ ਦੀ ਜਾਂਚ ਕੀਤੀ। ਇਸ ਸਮੇਂ ਬੱਚਿਆਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਦੇ ਸਰੀਰ ਅੰਦਰ ਕਿੰਨੇ ਗਰਾਮ ਖ਼ੂਨ ਹੈ। ਇਸ ਸਮੇਂ ਸਰਕਾਰੀ ਹਾਈ ਸਕੂਲ ਦੇ 92 ਵਿਦਿਆਰਥੀਆਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ 12 ਵਿਦਿਆਰਥੀਆਂ ਦੇ ਖ਼ੂਨ ਦੀ ਜਾਂਚ ਕੀਤੀ ਗਈ। ਇਹ ਜਾਂਚ ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁਖੀ ਜਗਦੀਸ਼ ਚੰਦਰ ਅਤੇ ਸਰਕਾਰ ਹਾਈ ਸਕੂਲ ਦੇ ਅਧਿਆਪਕ ਅਸ਼ੋਕ ਕੁਮਾਰ ਦੀ ਹਾਜ਼ਰੀ ਵਿਚ ਕੀਤੀ ਗਈ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੀ ਚੇਅਰਮੈਨੀ ’ਤੇ ਅਕਾਲੀ ਦਲ (ਬ) ਕਾਬਜ਼, ਸਵਰਨ ਸਿੰਘ ਪੂਹਲੀ ਬਣੇ ਚੇਅਰਮੈਨ * ਜਸਕਰਨ ਕੌਰ ਬੱਲ... ਅਗਲੀ ਖ਼ਬਰ ਆਂਗਣਵਾੜੀ ਭਰਤੀ ਨੂੰ ਲੈ ਕੇ ਸੀ.ਡੀ.ਪੀ.ਓ. ਦਫ਼ਤਰ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।