03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਅਬੋਹਰ ਦੇ ਡਾ. ਸੁਬੇਗ ਸਿੰਘ ਜ਼ਿਲ੍ਹਾ ਮਾਸਟਰ ਅਥਲੈਟਿਕ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਅਜੀਤ ਡੈਸਕ 31-07-2026
ਅਬੋਹਰ, 30 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਮਾਸਟਰ ਅਥਲੈਟਿਕ ਐਸੋਸੀਏਸ਼ਨ ਜ਼ਿਲ੍ਹਾ ਫ਼ਾਜ਼ਿਲਕਾ ਦੀ ਇਕ ਵਿਸ਼ੇਸ਼ ਇਕੱਤਰਤਾ ਸਥਾਨਕ ਸੀਤੋ ਰੋਡ ਸਥਿਤ ਮਹਾਦੇਵ ਹੋਟਲ ਵਿਖੇ ਹੋਈ। ਜਿਸ ਵਿਚ ਪੁਰਾਣੀ ਕਾਰਜਕਾਰੀ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਭਾਗ ਲਿਆ। ਇਸ ਦੌਰਾਨ ਸਰਬ ਸੰਮਤੀ ਨਾਲ ਐਸੋਸੀਏਸ਼ਨ ਦਾ ਪ੍ਰਧਾਨ ਅੰਤਰਰਾਸ਼ਟਰੀ ਗੋਲਡ ਮੈਡਲ ਜੇਤੂ ਡਾ.ਸੁਬੇਗ ਸਿੰਘ ਵਾਸੀ ਗੁਰਦਿਆਲ ਨਗਰ ਅਬੋਹਰ ਨੂੰ ਚੁਣਿਆ ਗਿਆ। ਇਸ ਮੌਕੇ ਬਾਕੀ ਕਾਰਜਕਾਰਨੀ ਬਣਾਉਣ ਦੇ ਅਧਿਕਾਰ ਵੀ ਪ੍ਰਧਾਨ ਡਾ.ਸੁਬੇਗ ਸਿੰਘ ਨੂੰ ਦੇ ਦਿੱਤੇ ਗਏ। ਇਸ ਦੌਰਾਨ ਫ਼ਾਜ਼ਿਲਕਾ ਅਤੇ ਜਲਾਲਾਬਾਦ ਦੇ ਮਰਦ ਅਤੇ ਔਰਤ ਮਾਸਟਰ ਅਥਲੀਟਾਂ ਨੂੰ ਵੀ ਨਾਮਜ਼ਦਗੀ ਦੇਣ ਦੀ ਸਿਫ਼ਾਰਿਸ਼ ਕੀਤੀ ਗਈ। ਬੁਲਾਰਿਆਂ ਨੇ ਦੱਸਿਆ ਕਿ ਐਸੋਸੀਏਸ਼ਨ ਦਾ ਮੰਤਵ ਆਪਣੇ ਨਿੱਜੀ ਤਜਰਬਿਆਂ ਰਾਹੀਂ ਵੱਧ ਤੋਂ ਵੱਧ ਨਵੀਂ ਪੀੜੀ ਨੂੰ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਹੈ ਤਾਂ ਜੋ ਮਾਰੂ ਨਸ਼ਿਆਂ ਤੋਂ ਬੱਚ ਸਕਣ।
ਪਿਛਲੀ ਖ਼ਬਰ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ ਅਗਲੀ ਖ਼ਬਰ ਫ਼ਾਜ਼ਿਲਕਾ ਦਾ ਕੈਂਸਰ ਹਸਪਤਾਲ 27.66 ਕਰੋੜ ਦੀਆਂ ਆਧੁਨਿਕ ਮਸ਼ੀਨਾਂ ਨਾਲ ਹੋਇਆ ਲੈਸ ਮੁਫ਼ਤ ਮਿਲੇਗਾ ਇਲਾਜ, ਲੋਕਾਂ ਨੂੰ ਦੂਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।