03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਰੇਡੀਐਂਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਪਾਵਰ ਲਿਫ਼ਟਿੰਗ ’ਚ ਰਚਿਆ ਇਤਿਹਾਸ

ਅਜੀਤ ਡੈਸਕ 31-07-2026
ਮੰਡੀ ਅਰਨੀਵਾਲਾ, 30 ਜੁਲਾਈ (ਨਿਸ਼ਾਨ ਸਿੰਘ ਮੋਹਲ਼ਾ)-ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਪਾਵਰ ਲਿਫ਼ਟਿੰਗ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 10 ਸੋਨ ਅਤੇ 2 ਚਾਂਦੀ ਦੇ ਤਗਮੇ ਜਿੱਤ ਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਮੁਕਾਬਲੇ ਵਿਚ ਭਾਗ ਲੈਣ ਵਾਲੇ ਹਰ ਵਿਦਿਆਰਥੀ ਨੇ ਤਗਮਾ ਜਿੱਤ ਕੇ ਸਕੂਲ ਲਈ 100 ਫ਼ੀਸਦੀ ਸਫਲਤਾ ਦਾ ਇਤਿਹਾਸਕ ਰਿਕਾਰਡ ਕਾਇਮ ਕੀਤਾ। ਇਸ ਪ੍ਰਾਪਤੀ ’ਤੇ ਸਕੂਲ ਵਿਚ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਦੇ ਐਗਜ਼ੀਕਿਊਟਿਵ ਡਾਇਰੈਕਟਰ ਡਾ.ਪੰਕਜ ਧਮੀਜਾ, ਪ੍ਰਿੰਸੀਪਲ ਸ੍ਰੀਮਤੀ ਨੀਤੀ ਦੱਤਾ ਅਤੇ ਅਕਾਦਮਿਕ ਇੰਚਾਰਜ ਡਾ. ਗੁਰਵੀਨ ਕੌਰ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਉਪਕਰਮ ਸਿੰਘ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਆਸ ਪ੍ਰਗਟਾਈ ਕਿ ਇਹ ਖਿਡਾਰੀ ਅੱਗੇ ਚੱਲ ਕੇ ਰਾਜ ਅਤੇ ਰਾਸ਼ਟਰੀ ਪੱਧਰ ’ਤੇ ਵੀ ਮੱਲ੍ਹਾਂ ਮਾਰਨਗੇ।
ਪਿਛਲੀ ਖ਼ਬਰ ਜਲਾਲਾਬਾਦ ’ਚ ਵਾਲਮੀਕਿ ਸਮਾਜ ਨੇ ਬਰਨਾਲਾ ਘਟਨਾ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅਰਨੀਵਾਲਾ ’ਚ ਪੰਜਾਬ ਬੰਦ ਨੂੰ ਮਿਲਿਆ ਪੂਰਨ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।