03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਜਲਾਲਾਬਾਦ ’ਚ ਵਾਲਮੀਕਿ ਸਮਾਜ ਨੇ ਬਰਨਾਲਾ ਘਟਨਾ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 31-07-2026
ਜਲਾਲਾਬਾਦ, 30 ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਵਿਖੇ ਬਰਨਾਲਾ ਵਿਚ ਵਾਲਮੀਕਿ ਸਮਾਜ ਨਾਲ ਜੁੜੀ ਘਟਨਾ ਦੇ ਵਿਰੋਧ ਵਿਚ ਵਾਲਮੀਕਿ ਸਮਾਜ ਵਲੋਂ ਰੋਸ ਪ੍ਰਦਰਸ਼ਨ ਕਰਕੇ ਦੋਸ਼ੀ ਪੁਲਿਸ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਪੀੜਤ ਪਰਿਵਾਰ ਨੂੰ ਜਲਦੀ ਇਨਸਾਫ਼ ਦੇਣ ਦੀ ਮੰਗ ਕੀਤੀ ਗਈ। ਭਗਵਾਨ ਵਾਲਮੀਕਿ ਮੰਦਰ ਚੌਂਕ ਵਿਖੇ ਹੋਏ ਇਸ ਪ੍ਰਦਰਸ਼ਨ ਵਿਚ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ। ਵਾਲਮੀਕਿ ਤੀਰਥ ਧੂਣਾ ਸਾਹਿਬ ਟਰੱਸਟ ਅੰਮ੍ਰਿਤਸਰ ਦੇ ਗੱਦੀਨਸ਼ੀਨ ਸੰਤ ਮਲਕੀਤ ਨਾਥ ਦੀ ਪ੍ਰੇਰਨਾ ਨਾਲ ਹੋਏ ਇਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ। ਬੁਲਾਰਿਆਂ ਨੇ ਕਿਹਾ ਕਿ ਘਟਨਾ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਲੋਕਾਂ ਦਾ ਨਿਆਂ ਪ੍ਰਣਾਲੀ ‘ਤੇ ਭਰੋਸਾ ਬਣਿਆ ਰਹੇ। ਆਗੂਆਂ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਜਲਦੀ ਇਨਸਾਫ਼ ਅਤੇ ਲੋੜੀਂਦੀ ਕਾਨੂੰਨੀ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਕਾਰਵਾਈ ਨਾ ਹੋਈ ਤਾਂ ਸਮਾਜ ਲੋਕਤੰਤਰੀ ਢੰਗ ਨਾਲ ਆਪਣਾ ਸੰਘਰਸ਼ ਜਾਰੀ ਰੱਖੇਗਾ। ਰੋਸ ਪ੍ਰਦਰਸ਼ਨ ਦੌਰਾਨ ਹਾਜ਼ਰ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਵੀ ਕਿਹਾ ਕਿ ਕਿਸੇ ਵੀ ਵਰਗ ਨਾਲ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਸਰਕਾਰ ਤੋਂ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਮੰਗ ਕੀਤੀ। ਬੁਲਾਰਿਆਂ ਨੇ ਕਿਹਾ ਕਿ ਵਾਲਮੀਕੀ ਸਮਾਜ ਹਮੇਸ਼ਾ ਸ਼ਾਂਤੀ, ਭਾਈਚਾਰੇ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਵਿਚ ਵਿਸ਼ਵਾਸ ਰੱਖਦਾ ਹੈ ਅਤੇ ਇਨਸਾਫ਼ ਮਿਲਣ ਤੱਕ ਲੋਕਤੰਤਰੀ ਅਤੇ ਕਾਨੂੰਨੀ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ।
ਪਿਛਲੀ ਖ਼ਬਰ ਸ਼ਹਿਰ ਨੂੰ ਸੁੰਦਰ ਅਤੇ ਹਰਾ-ਭਰਾ ਬਣਾਉਣ ਲਈ ਅਬੋਹਰ ਰੋਡ ਦੇ ਡਿਵਾਈਡਰਾਂ ’ਚ ਬੂਟੇ ਲਗਾਉਣ ਦਾ ਕੰਮ ਸ਼ੁਰੂ ਹਲਕਾ ਫ਼ਾਜ਼ਿਲਕਾ ’... ਅਗਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਪਾਵਰ ਲਿਫ਼ਟਿੰਗ ’ਚ ਰਚਿਆ ਇਤਿਹਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।