03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸ਼ਹਿਰ ਨੂੰ ਸੁੰਦਰ ਅਤੇ ਹਰਾ-ਭਰਾ ਬਣਾਉਣ ਲਈ ਅਬੋਹਰ ਰੋਡ ਦੇ ਡਿਵਾਈਡਰਾਂ ’ਚ ਬੂਟੇ ਲਗਾਉਣ ਦਾ ਕੰਮ ਸ਼ੁਰੂ ਹਲਕਾ ਫ਼ਾਜ਼ਿਲਕਾ ’ਚ ਲਗਾਏ ਜਾਣਗੇ 10 ਲੱਖ ਬੂਟੇ-ਵਿਧਾਇਕ ਸਵਨਾ

ਅਜੀਤ ਡੈਸਕ 31-07-2026
ਫ਼ਾਜ਼ਿਲਕਾ, 30 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸ਼ਹਿਰ ਨੂੰ ਸੁੰਦਰ ਅਤੇ ਵਾਤਾਵਰਨ ਨੂੰ ਸ਼ੁੱਧ ਬਣਾਉਣ ਦੇ ਮਨੋਰਥ ਨਾਲ ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਅਬੋਹਰ ਰੋਡ ਦੇ ਡਿਵਾਈਡਰਾਂ ਵਿਚ ਨਵੇਂ ਬੂਟੇ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਹਲਕਾ ਫ਼ਾਜ਼ਿਲਕਾ ਉਨ੍ਹਾਂ ਦਾ ਪਰਿਵਾਰ ਹੈ ਅਤੇ ਉਹ ਇਸ ਦੀ ਨੁਹਾਰ ਬਦਲਣ ਲਈ ਨਿਰੰਤਰ ਯਤਨਸ਼ੀਲ ਹਨ। ਇਹ ਬੂਟੇ ਸ਼ਹਿਰ ਦੀ ਖ਼ੂਬਸੂਰਤੀ ਵਧਾਉਣ ਦੇ ਨਾਲ-ਨਾਲ ਪ੍ਰਦੂਸ਼ਣ ਘਟਾਉਣ ’ਚ ਮਦਦਗਾਰ ਹੋਣਗੇ। ਉਨ੍ਹਾਂ ਐਲਾਨ ਕੀਤਾ ਕਿ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪੂਰੇ ਹਲਕੇ ਵਿਚ 10 ਲੱਖ ਤੋਂ ਵੱਧ ਬੂਟੇ ਲਗਾਏ ਜਾਣਗੇ। ਉਨ੍ਹਾਂ ਆਮ ਲੋਕਾਂ ਨੂੰ ਵੀ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਮੁਫ਼ਤ ਬੂਟੇ ਪ੍ਰਾਪਤ ਕਰਨ ਲਈ ਕੋਈ ਵੀ ਵਿਅਕਤੀ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਖ਼ਿਲਾਫ਼ ਪਾਰਟੀ ਹਾਈਕਮਾਂਡ ਅਨੁਸ਼ਾਸਨੀ ਕਾਰਵਾਈ ਕਰੇ : ਬਲਜੀਤ ਸਿੰਘ ਚਾਹਲ ਅਗਲੀ ਖ਼ਬਰ ਜਲਾਲਾਬਾਦ ’ਚ ਵਾਲਮੀਕਿ ਸਮਾਜ ਨੇ ਬਰਨਾਲਾ ਘਟਨਾ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।